ਸਵਾਤੀ ਮਾਲੀਵਾਲ ਖ਼ਿਲਾਫ਼ ਮਾਣਹਾਨੀ ਕੇਸ ‘ਚ ਸੁਣਵਾਈ, ਮੋਗਾ ਵਿਧਾਇਕਾ ਨੇ ਅਦਾਲਤ ‘ਚ ਦਰਜ ਕਰਵਾਏ ਬਿਆਨ
ਇਸ ਦੌਰਾਨ ਵਿਧਾਇਕਾ ਨੇ ਅਦਾਲਤ ਅੱਗੇ ਆਪਣੇ ਬਿਆਨ ਦਰਜ ਕਰਵਾਏ। ਸੁਣਵਾਈ ਮਗਰੋਂ ਅਦਾਲਤ ਨੇ ਮਾਮਲੇ ਵਿੱਚ ਫੈਸਲਾ ਸ਼ਾਮ ਤੱਕ ਲਈ ਸੁਰੱਖਿਅਤ ਰੱਖ ਲਿਆ ਹੈ।

ਮੋਗਾ
ਬਿਊਰੋ ਰਿਪੋਰਟ
ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸੰਸਦ ਮੈਂਬਰ ਸਵਾਤੀ ਮਾਲੀਵਾਲ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅੱਜ ਮੋਗਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਵਿਧਾਇਕਾ ਨੇ ਅਦਾਲਤ ਅੱਗੇ ਆਪਣੇ ਬਿਆਨ ਦਰਜ ਕਰਵਾਏ। ਸੁਣਵਾਈ ਮਗਰੋਂ ਅਦਾਲਤ ਨੇ ਮਾਮਲੇ ਵਿੱਚ ਫੈਸਲਾ ਸ਼ਾਮ ਤੱਕ ਲਈ ਸੁਰੱਖਿਅਤ ਰੱਖ ਲਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਭਾਜਪਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਵਿਧਾਇਕਾ ਦਾ ਦੋਸ਼ ਹੈ ਕਿ ਸਵਾਤੀ ਮਾਲੀਵਾਲ ਨੇ ਪੰਜਾਬ ਦੇ ਇੱਕ ਵਿਧਾਇਕ ਲਈ “ਭੇਡ ਅਤੇ ਬੱਕਰੀ” ਵਰਗੇ ਸ਼ਬਦ ਵਰਤੇ ਸਨ, ਜਿਸ ਨਾਲ ਉਨ੍ਹਾਂ ਦੀ ਛਵੀ ਅਤੇ ਸਨਮਾਨ ਨੂੰ ਠੇਸ ਪਹੁੰਚੀ ਹੈ।
ਡਾ. ਅਮਨਦੀਪ ਕੌਰ ਅਰੋੜਾ ਦਾ ਕਹਿਣਾ ਹੈ ਕਿ ਚੁਣੇ ਹੋਏ ਜਨ ਪ੍ਰਤੀਨਿਧੀਆਂ ਲਈ ਇਸ ਤਰ੍ਹਾਂ ਦੀ ਭਾਸ਼ਾ ਵਰਤਣਾ ਲੋਕਤੰਤਰਿਕ ਮਰਿਆਦਾਵਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਮੁਤਾਬਕ ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾ ਸਿਰਫ਼ ਵਿਅਕਤੀਗਤ ਤੌਰ ‘ਤੇ ਅਪਮਾਨਜਨਕ ਹਨ, ਸਗੋਂ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਸਾਖ਼ ਨੂੰ ਵੀ ਨੁਕਸਾਨ ਪਹੁੰਚਾਉਂਦੀਆਂ ਹਨ।
ਇਸ ਮਾਮਲੇ ਨੂੰ ਗੰਭੀਰ ਮੰਨਦਿਆਂ ਵਿਧਾਇਕਾ ਵੱਲੋਂ ਮੋਗਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਅੱਜ ਦੀ ਸੁਣਵਾਈ ਦੌਰਾਨ ਉਨ੍ਹਾਂ ਨੇ ਆਪਣੇ ਪੱਖ ਵਿੱਚ ਅਦਾਲਤ ਅੱਗੇ ਵਿਸਥਾਰ ਨਾਲ ਬਿਆਨ ਦਰਜ ਕਰਵਾਏ। ਹੁਣ ਇਸ ਮਾਮਲੇ ਵਿੱਚ ਅਦਾਲਤ ਦੇ ਅਗਲੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
