ਸੁਖਜਿੰਦਰ ਸਹੋਤਾ,
ਫ਼ਰੀਦਕੋਟ 23 ਨਵੰਬਰ 2025:
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਕੂਲ ਵਿਦਿਆਰਥੀਆਂ ਦਾ ਜ਼ਿਲਾ ਪੱਧਰੀ ਭਾਸਣ ਮੁਕਾਬਲਾ ਅੱਜ ਪੀ.ਐੱਮ.ਸ਼੍ਰੀ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਰੀਦਕੋਟ ਵਿਖੇ ਸ਼੍ਰੀਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਫਰੀਦਕੋਟ ਦੀ ਯੋਗ ਸਰਪ੍ਰਸਤੀ ਅਤੇ ਪਿ੍ਰੰਸੀਪਲ ਭੁਪਿੰਦਰ ਸਿੰਘ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਫਰੀਦਕੋਟ ਦੀ ਅਗਵਾਈ ਅਤੇ ਮੁੱਖ ਅਧਿਆਪਕ ਅਕਾਸ਼ਦੀਪ ਅਗਰਵਾਲ ਸਰਕਾਰੀ ਹਾਈ ਸਕੂਲ ਧੂੜਕੋਟ ਦੀ ਦੇਖ-ਰੇਖ ਹੇਠ ਕਰਵਾਏ ਗਏ।
ਇਸ ਮੌਕੇ ਉਨ੍ਹਾਂ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਜੇਤੂ ਨੂੰ ਸਨਮਾਨਿਤ ਕਰਨ ਲਈ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਵਾਸਤੇ ਪ੍ਰੇਰਿਤ ਕੀਤਾ।
ਇਸ ਮੌਕੇ ਪਿ੍ਰੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਮੁਕਾਬਲਿਆਂ ਦੇ ਨੋਡਲ ਅਫ਼ਸਰ ਮੁੱਖ ਅਧਿਆਪਕ ਅਕਾਸ਼ਦੀਪ ਅਗਰਵਾਲ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਮੁਕਾਬਲਿਆਂ ਦੀ ਜੱਜਮੈਂਟ ਸ਼੍ਰੀ ਨਵਪ੍ਰੀਤ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸ਼ੇਰ ਸਿੰਘ ਵਾਲਾ ਅਤੇ ਸ਼੍ਰੀ ਸੁਰਿੰਦਰ ਸੱਚਦੇਵਾ ਲੈਕਚਰਾਰ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਫਰੀਦਕੋਟ ਨੇ ਕੀਤੀ।
ਇਸ ਮੁਕਾਬਲੇ ’ਚ ਮਨਵੀਰ ਕੌਰ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ, ਮਹਿਕਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਰਵਾਲਾ ਅਤੇ ਰਵਨੀਤ ਕੌਰ ਸਕੂਲ ਆਫ ਐਮੀਨੈਂਟਸ ਜੈਤੋ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮੋਮੈਂਟੋ ਅਤੇ ਪ੍ਰਸੰਸਾ ਪੱਤਰ ਦੇ ਕੇ ਉਨ੍ਹਾਂੀ ਦੀ ਹੌਂਸਲਾ ਅਫਜਾਈ ਕੀਤੀ ਗਈ। ਇਸ ਮੁਕਾਬਲੇ ਦੀ ਸਫ਼ਲਤਾ ਵਾਸਤੇ, ਜ਼ਿਲਾ ਰਿਸੋਰਸ ਪਰਸਨ ਕਰਮਜੀਤ ਸਿੰਘ ਸਰਾਂ, ਲੈਕਚਰਾਰ ਮਨੋਜ ਕੁਮਾਰ, ਰਵੀਇੰਦਰ ਸਿੰਘ ਨੇ ਅਹਿਮ ਯੋਗਦਾਨ ਦਿੱਤਾ।
