ਸੁਖਜਿੰਦਰ ਸਹੋਤਾ,
ਫਰੀਦਕੋਟ 24 ਨਵੰਬਰ 2025:
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ਼੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸਹੀਦੀ ਸਤਾਬਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਸਿਵਲ ਹਸਪਤਾਲ ਫਰੀਦਕੋਟ ਵਿਚ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਹਿਸਾ ਲਿਆ ਅਤੇ ਲੋੜਵੰਦਾਂ ਲਈ 50 ਤੋਂ ਵੱਧ ਯੂਨਿਟ ਖੁਨ ਦਾਨ ਕਰ ਕੇ ਗੁਰੁ ਸਾਹਿਬ ਨੂੰ ਸੱਚੀ ਸਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਦੇ ਜਿਲ੍ਹਾ ਪ੍ਰਧਾਨ ਦਿਹਾਤੀ ਰਣਜੀਤ ਸਿੰਘ ਔਲਖ ਅਤੇ ਜਿਲ੍ਹਾ ਪ੍ਰਧਾਨ ਸਹਿਰੀ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਬਲੱਡ ਬੈਂਕ ਸਿਵਲ ਹਸਪਤਾਲ ਫਰੀਦਕੋਟ ਵਿਚ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਸ੍ਰੀ ਗੁਰੁ ਤੇਗ ਬਹਾਦਰ ਪਤਾਸਾਹ ਨੇ ਮਨੁਖਤਾ ਦੀ ਭਲਾਈ ਲਈ ਆਪਣਾਂ ਬਲੀਦਾਨ ਦਿੱਤਾ ਸੀ ਇਸ ਲਈ ਮਨੁਖਤਾ ਦੀ ਸੇਵਾ ਕਰ ਕੇ ਹੀ ਉਹਨਾਂ ਨੂੰ ਸੱਚੀ ਸਰਧਾਂਜਲੀ ਦਿੱਤਤੀ ਜਾ ਸਕਦੀ ਹੈ। ਉਹਨਾ ਕਿਹਾ ਕਿ ਅੱਜ ਦੇ ਇਸ ਖੁਨ ਦਾਨ ਕੈਂਪ ਵਿਚ ਖੁਨ ਦਾਨ ਕਰਨ ਲਈ ਪਾਰਟੀ ਵਰਕਰਾਂ ਵਿਚ ਕਾਫੀ ਉਤਸਾਹ ਵੇਖਣ ਨੂੰ ਮਿਲਿਆ । ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸੇ ਤਰਾਂ ਹੀ ਲੋਕ ਸੇਵਾ ਗਿਹੱਤ ਕਾਰਜ ਨਿਰੰਤਰ ਨਿਰਸਵਾਰਥ ਹੋ ਕੇ ਕਰਦਾ ਰਹੇਗਾ।
ਇਸ ਮੌਕੇ ਸਿਵਲ ਹਸਪਤਾਲ ਦੇ ਐਮਐਮਓ ਡਾ ਪਰਮਜੀਤ ਸਿੰਘ ਬਰਾੜ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਵਿਸ਼ਵਦੀਪ ਗੋਇਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਜੋ ਖੂਨਦਾਨ ਕੈਂਪ ਲਗਾ ਕੇ ਲੋੜਵੰਦਾ ਲਈ 50 ਤੋਂ ਵੱਧ ਯੂਨਿਟ ਖੁਨ ਦਾਨ ਕੀਤਾ ਗਿਆ ਹੈ ਇਹ ਬਹੁਤ ਵੱਡੀ ਸੇਵਾ ਹੈ ਜਿਸ ਲਈ ਉਹ ਉਹਨਾਂ ਦੇ ਸ਼ੁਕਰਗੁਜਾਰ ਹਨ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਮਨੁਖਤਾ ਦੀ ਸੇਵਾ ਹਿੱਤ ਅਜਿਹੇ ਕਾਰਜ ਕਰਦੇ ਰਹਿਣਾਂ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜਰ ਸਨ।
