ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਕਰਾਰਾ ਝਟਕਾ ; ਅਜਨਾਲਾ ਥਾਣਾ ਘਟਨਾ ਮਾਮਲੇ ’ਚ ਦੋਸ਼ ਨਿਰਧਾਰਤ

ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਕਰਾਰਾ ਝਟਕਾ ; ਅਜਨਾਲਾ ਥਾਣਾ ਘਟਨਾ ਮਾਮਲੇ ’ਚ ਦੋਸ਼ ਨਿਰਧਾਰਤ

ਇਸ ਦੌਰਾਨ ਅੰਮ੍ਰਿਤਸਰ ਅਦਾਲਤ ਨੇ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਥਾਣੇ ’ਤੇ ਹੋਈ ਘਟਨਾ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਨਿਰਧਾਰਤ ਕਰ ਦਿੱਤੇ ਹਨ।

ਸ੍ਰੀ ਅਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਵੱਡਾ ਝਟਕਾ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦ੍ਰਿਸ਼ ਸੰਪਰਕ ਪ੍ਰਣਾਲੀ ਰਾਹੀਂ ਅਦਾਲਤ ਵਿੱਚ ਪੇਸ਼ੀ ਹੋਈ। ਇਸ ਦੌਰਾਨ ਅੰਮ੍ਰਿਤਸਰ ਅਦਾਲਤ ਨੇ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਥਾਣੇ ’ਤੇ ਹੋਈ ਘਟਨਾ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਨਿਰਧਾਰਤ ਕਰ ਦਿੱਤੇ ਹਨ।

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਹਥਿਆਰਾਂ ਨਾਲ ਜੁੜੇ ਕਾਨੂੰਨ ਅਤੇ ਸਬੂਤ ਮਿਟਾਉਣ ਵਾਲੀਆਂ ਧਾਰਾਵਾਂ ਨੂੰ ਰੱਦ ਕਰ ਦਿੱਤਾ ਹੈ। ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਵੱਲੋਂ ਅਦਾਲਤ ਵਿੱਚ ਇਹ ਦਲੀਲ ਦਿੱਤੀ ਗਈ ਸੀ ਕਿ ਮੁਲਜ਼ਮ ਕੋਲੋਂ ਕੋਈ ਵੀ ਹਥਿਆਰ ਬਰਾਮਦ ਨਹੀਂ ਹੋਇਆ, ਜਿਸ ਕਾਰਨ ਇਹ ਧਾਰਾਵਾਂ ਹਟਾਈਆਂ ਗਈਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਨਿਰਧਾਰਤ ਕੀਤੇ ਹਨ। ਇਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਪਹੁੰਚਾਉਣਾ, ਸਰਕਾਰੀ ਮੁਲਾਜ਼ਮ ਨੂੰ ਡਿਊਟੀ ਕਰਨ ਤੋਂ ਰੋਕਣਾ, ਅਪਰਾਧਿਕ ਸਾਜ਼ਿਸ਼ ਰਚਣਾ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਅਤੇ ਗੈਰ ਕਾਨੂੰਨੀ ਭੀੜ ਦੀ ਅਗਵਾਈ ਕਰਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਦੋਸ਼ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *