ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ 542 ਸਫ਼ਿਆਂ ਦੀ ਦੋਸ਼ ਪੱਤਰ ਰਿਪੋਰਟ ਦਾਖ਼ਲ, ਖ਼ੁਦਕੁਸ਼ੀ ਲਈ ਮਜਬੂਰ ਕਰਨ ਤੇ ਤਸ਼ੱਦਦ ਦੇ ਦੋਸ਼

ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ 542 ਸਫ਼ਿਆਂ ਦੀ ਦੋਸ਼ ਪੱਤਰ ਰਿਪੋਰਟ ਦਾਖ਼ਲ, ਖ਼ੁਦਕੁਸ਼ੀ ਲਈ ਮਜਬੂਰ ਕਰਨ ਤੇ ਤਸ਼ੱਦਦ ਦੇ ਦੋਸ਼

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ 59 ਦਿਨਾਂ ਤੱਕ ਚੱਲੀ ਜਾਂਚ ਮਗਰੋਂ 542 ਸਫ਼ਿਆਂ ਦੀ ਵਿਸਥਾਰਪੂਰਵਕ ਰਿਪੋਰਟ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਰਾਜ ਭੰਡਾਰਨ ਨਿਗਮ ਦੇ ਜ਼ਿਲ੍ਹਾ ਪ੍ਰਬੰਧਕ ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਪੁਲਿਸ ਵੱਲੋਂ ਅਦਾਲਤ ਵਿੱਚ ਦੋਸ਼ ਪੱਤਰ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ 59 ਦਿਨਾਂ ਤੱਕ ਚੱਲੀ ਜਾਂਚ ਮਗਰੋਂ 542 ਸਫ਼ਿਆਂ ਦੀ ਵਿਸਥਾਰਪੂਰਵਕ ਰਿਪੋਰਟ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਹੈ।

ਦੋਸ਼ ਪੱਤਰ ਵਿੱਚ ਖ਼ੁਦਕੁਸ਼ੀ ਲਈ ਮਜਬੂਰ ਕਰਨ, ਤਸ਼ੱਦਦ ਕਰਨ ਅਤੇ ਬੇਇੱਜ਼ਤੀ ਕਰਨ ਵਰਗੇ ਗੰਭੀਰ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਗਨਦੀਪ ਰੰਧਾਵਾ ਦਾ ਇਲਾਜ ਕਰਨ ਵਾਲੇ ਡਾਕਟਰ ਦੀ ਰਿਪੋਰਟ ਨੂੰ ਵੀ ਰਿਕਾਰਡ ਦਾ ਹਿੱਸਾ ਬਣਾਇਆ ਗਿਆ ਹੈ। ਪੁਲਿਸ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਵਿੱਚ ਡਾਕਟਰ ਸਮੇਤ ਕਰੀਬ 50 ਗਵਾਹਾਂ ਦੇ ਬਿਆਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਸਾਬਕਾ ਮੰਤਰੀ ਖਿਲਾਫ਼ ਲਗਾਏ ਗਏ ਦੋਸ਼ ਜਾਂਚ ਦੌਰਾਨ ਸਹੀ ਸਾਬਤ ਹੋਏ ਹਨ।

ਹਾਲਾਂਕਿ ਇਸ ਮਾਮਲੇ ਵਿੱਚ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਭੁੱਲਰ, ਨਿੱਜੀ ਸਹਾਇਕ ਦਿਲਬਾਗ ਸਿੰਘ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਜੇ ਤੱਕ ਨਹੀਂ ਹੋ ਸਕੀ। ਪੁਲਿਸ ਜਾਂਚ ਮੁਤਾਬਕ 13 ਮਾਰਚ 2026 ਨੂੰ ਗਗਨਦੀਪ ਰੰਧਾਵਾ ਨੂੰ ਲਾਲਜੀਤ ਭੁੱਲਰ ਨੇ ਫ਼ੋਨ ਕਰਕੇ ਆਪਣੇ ਪੱਟੀ ਸਥਿਤ ਘਰ ਬੁਲਾਇਆ ਸੀ, ਜਿੱਥੇ ਘਰ ਵਿੱਚ ਬਣੇ ਦਫ਼ਤਰ ਅੰਦਰ ਉਸ ਨਾਲ ਕੁੱਟਮਾਰ ਅਤੇ ਬਦਸਲੂਕੀ ਕੀਤੀ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *