ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ADGP ਸਾਈਬਰ ਕ੍ਰਾਈਮ ਕੋਲ ਸ਼ਿਕਾਇਤ ਦਰਜ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ADGP ਸਾਈਬਰ ਕ੍ਰਾਈਮ ਕੋਲ ਸ਼ਿਕਾਇਤ ਦਰਜ

– ਸੋਸ਼ਲ ਮੀਡੀਆ ‘ਤੇ ਫੈਲੀ ਫ਼ਰਜ਼ੀ ਪੋਸਟ ਦਾ ਮਾਮਲਾ

ਗੁਰਦਾਸਪੁਰ

ਬਿਊਰੋ ਰਿਪੋਰਟ

ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਸ਼ਾਖਾ ਕੋਲ ਇੱਕ ਅਧਿਕਾਰਿਕ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਉਸ ਫ਼ਰਜ਼ੀ ਸੋਸ਼ਲ ਮੀਡੀਆ ਪੋਸਟ ਖ਼ਿਲਾਫ਼ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਦੀ ਇੱਕ ਹਾਦਸੇ ਵਿੱਚ ਮੌਤ ਹੋਣ ਦੀ ਝੂਠੀ ਖ਼ਬਰ ਫੈਲਾਈ ਗਈ ਸੀ।

ਜਿਕਰਯੋਗ ਹੈ ਕਿ ਬੀਤੇ ਦਿਨ ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਤੇਜ਼ੀ ਨਾਲ ਵਾਇਰਲ ਹੋਇਆ ਸੀ, ਜਿਸ ਵਿੱਚ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੀ ਮੌਤ ਬਾਰੇ ਗਲਤ ਅਤੇ ਭ੍ਰਮਿਤ ਕਰਨ ਵਾਲਾ ਦਾਅਵਾ ਕੀਤਾ ਗਿਆ ਸੀ। ਅੱਜ ਮੋਹਾਲੀ ਵਿੱਚ ਸਥਿਤ ਸਟੇਟ ਸਾਈਬਰ ਕ੍ਰਾਈਮ ਸੈੱਲ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਨੂੰ ਭੇਜੇ ਗਏ ਆਪਣੇ ਪੱਤਰ ਵਿੱਚ ਰੰਧਾਵਾ ਨੇ ਦੱਸਿਆ ਕਿ ਇਹ ਗੁੰਮਰਾਹਕੁੰਨ ਪੋਸਟ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਡੇ ਪੱਧਰ ‘ਤੇ ਸਾਂਝੀ ਕੀਤੀ ਗਈ, ਜਿਸ ਨਾਲ ਆਮ ਲੋਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਿੱਚ ਘਬਰਾਹਟ ਅਤੇ ਮਾਨਸਿਕ ਤਣਾਅ ਪੈਦਾ ਹੋਇਆ।

ਰੰਧਾਵਾ ਨੇ ਸਾਈਬਰ ਕ੍ਰਾਈਮ ਸੈੱਲ ਨੂੰ ਅਪੀਲ ਕੀਤੀ ਹੈ ਕਿ ਇਸ ਪੋਸਟ ਦੇ ਅਸਲੀ ਸਰੋਤ ਅਤੇ ਇਸਨੂੰ ਸਭ ਤੋਂ ਪਹਿਲਾਂ ਅਪਲੋਡ ਕਰਨ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾਵੇ ਅਤੇ ਇਸ ਮਾਮਲੇ ਨਾਲ ਜੁੜੇ ਦੋਸ਼ੀਆਂ ਦੀ ਜਾਂਚ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਿਰਦੇਸ਼ ਜਾਰੀ ਕਰਕੇ ਇਸ ਤਰ੍ਹਾਂ ਦੀ ਗਲਤ ਅਤੇ ਭ੍ਰਮਿਤ ਕਰਨ ਵਾਲੀ ਸਮੱਗਰੀ ਨੂੰ ਤੁਰੰਤ ਹਟਾਇਆ ਜਾਂ ਬਲੌਕ ਕੀਤਾ ਜਾਵੇ। ਇਸਦੇ ਨਾਲ ਹੀ ਭਵਿੱਖ ਵਿੱਚ ਅਜਿਹੀਆਂ ਝੂਠੀਆਂ ਖ਼ਬਰਾਂ ਦੇ ਫੈਲਾਅ ਨੂੰ ਰੋਕਣ ਲਈ ਵੀ ਕੜੇ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *