ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਮੁੜ ED ਦੀ ਕਾਰਵਾਈ, CM ਮਾਨ ਨੇ ਕੇਂਦਰ ਸਰਕਾਰ ਨੂੰ ਘੇਰਿਆ — “ਪੰਜਾਬ ਕਦੇ ਨਹੀਂ ਝੁਕੇਗਾ”

ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਮੁੜ ED ਦੀ ਕਾਰਵਾਈ, CM ਮਾਨ ਨੇ ਕੇਂਦਰ ਸਰਕਾਰ ਨੂੰ ਘੇਰਿਆ — “ਪੰਜਾਬ ਕਦੇ ਨਹੀਂ ਝੁਕੇਗਾ”

ਮਿਲੀ ਜਾਣਕਾਰੀ ਮੁਤਾਬਕ, ਈਡੀ ਦੀ ਟੀਮ ਕਰੀਬ 20 ਵਾਹਨਾਂ ਦੇ ਕਾਫਲੇ ਨਾਲ ਸੈਕਟਰ-2 ਸਥਿਤ ਰਿਹਾਇਸ਼ ‘ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

ਚੰਡੀਗੜ੍ਹ

ਬਿਊਰੋ ਰਿਪੋਰਟ

ਚੰਡੀਗੜ੍ਹ ਵਿੱਚ ਸ਼ਨੀਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇੱਕ ਵਾਰ ਫਿਰ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ, ਈਡੀ ਦੀ ਟੀਮ ਕਰੀਬ 20 ਵਾਹਨਾਂ ਦੇ ਕਾਫਲੇ ਨਾਲ ਸੈਕਟਰ-2 ਸਥਿਤ ਰਿਹਾਇਸ਼ ‘ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਿਆ ਹੈ ਕਿ ਈਡੀ ਚੰਡੀਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਕਰੀਬੀਆਂ ਨਾਲ ਜੁੜੇ ਚਾਰ ਥਾਵਾਂ ‘ਤੇ ਤਲਾਸ਼ੀ ਅਭਿਆਨ ਚਲਾ ਰਹੀ ਹੈ। ਜਾਂਚ ਏਜੰਸੀ ਵੱਲੋਂ ਵਿੱਤੀ ਲੈਣ-ਦੇਣ ਅਤੇ ਕਥਿਤ ਮਨੀ ਲਾਂਡਰਿੰਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਕਾਰਵਾਈ ਬਾਰੇ ਈਡੀ ਨੇ ਹਾਲੇ ਤੱਕ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ, ਪਰ ਇਸ ਛਾਪੇਮਾਰੀ ਨੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ।

ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ BJP ਦੀ ED ਪਿਛਲੇ ਇੱਕ ਸਾਲ ਦੌਰਾਨ ਤੀਜੀ ਵਾਰ ਅਤੇ ਇੱਕ ਮਹੀਨੇ ਵਿੱਚ ਦੂਜੀ ਵਾਰ ਸੰਜੀਵ ਅਰੋੜਾ ਦੇ ਘਰ ਪਹੁੰਚੀ ਹੈ, ਪਰ ਹੁਣ ਤੱਕ ਕੁਝ ਵੀ ਹੱਥ ਨਹੀਂ ਲੱਗਿਆ। ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸਨੂੰ ਨਾ ਔਰੰਗਜ਼ੇਬ ਝੁਕਾ ਸਕਿਆ ਸੀ ਅਤੇ ਨਾ ਹੀ ਅੰਗਰੇਜ਼। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਦਬਾਅ ਅੱਗੇ ਸਿਰ ਨਹੀਂ ਝੁਕਾਉਣਗੇ।

ਉਧਰ, ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਵੀ ਕੇਂਦਰ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਰੋਕਣ ਲਈ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਿਰ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਹੋਰ ਕਿੰਨੇ ਤਰੀਕੇ ਅਪਣਾਏ ਜਾਣਗੇ।

 

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *