ਹਰਭਜਨ ਸਿੰਘ ਦੀ ਸੁਰੱਖਿਆ ‘ਤੇ ਹਾਈ ਕੋਰਟ ਸਖ਼ਤ: ਪੰਜਾਬ ਸਰਕਾਰ ਨੂੰ ਪੂਰੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਹਰਭਜਨ ਸਿੰਘ ਦੀ ਸੁਰੱਖਿਆ ‘ਤੇ ਹਾਈ ਕੋਰਟ ਸਖ਼ਤ: ਪੰਜਾਬ ਸਰਕਾਰ ਨੂੰ ਪੂਰੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

12 ਮਈ ਨੂੰ ਅਗਲੀ ਸੁਣਵਾਈ ਨਿਰਧਾਰਤ

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਪ੍ਰਬੰਧਾਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ ਹੈ।

ਜਸਟਿਸ ਜਗਮੋਹਨ ਬਾਂਸਲ ਨੇ ਹਰਭਜਨ ਸਿੰਘ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਪੁਲਿਸ ਨੇ ਬਿਨਾਂ ਕਿਸੇ ਨਵੇਂ ਖ਼ਤਰੇ ਦੇ ਮੁਲਾਂਕਣ ਦੇ ਉਨ੍ਹਾਂ ਨੂੰ ਮਿਲ ਰਹੀ ਸੁਰੱਖਿਆ ਵਾਪਸ ਲੈ ਲਈ, ਜੋ ਕਿ ਨਿਯਮਾਂ ਦੇ ਉਲਟ ਹੈ।

ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਰਹਿੰਦੇ ਸਮੇਂ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਕ ਹਾਨੀ ਜਾਂ ਖ਼ਤਰੇ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 12 ਮਈ ਦੀ ਤਰੀਕ ਤੈਅ ਕੀਤੀ ਗਈ ਹੈ, ਜਿਸ ਦੌਰਾਨ ਪੰਜਾਬ ਸਰਕਾਰ ਨੂੰ ਆਪਣਾ ਪੱਖ ਅਦਾਲਤ ਅੱਗੇ ਰੱਖਣਾ ਹੋਵੇਗਾ। ਅਦਾਲਤੀ ਹੁਕਮਾਂ ਤੋਂ ਬਾਅਦ ਸੂਬੇ ਵਿੱਚ ਵੀਵੀ ਆਈਪੀ ਸੁਰੱਖਿਆ ਦੇ ਮਸਲੇ ‘ਤੇ ਇੱਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ।

Leave a Reply

Your email address will not be published. Required fields are marked *