15 ਸਾਲਾ ਨਾਬਾਲਗ ਦਾ ਕਤਲ, ਨੌਜਵਾਨਾਂ ਦੀ ਲੜਾਈ ਬਣੀ ਖੂਨੀ ਘਟਨਾ

15 ਸਾਲਾ ਨਾਬਾਲਗ ਦਾ ਕਤਲ, ਨੌਜਵਾਨਾਂ ਦੀ ਲੜਾਈ ਬਣੀ ਖੂਨੀ ਘਟਨਾ

15 ਸਾਲਾ ਨੌਜਵਾਨ ‘ਤੇ ਕਿਰਚਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ, ਜਦਕਿ ਮ੍ਰਿਤਕ ਦਾ ਭਰਾ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ।

ਸੰਗਰੂਰ

ਬਿਊਰੋ ਰਿਪੋਰ

ਮਿਲੀ ਜਾਣਕਾਰੀ ਅਨੁਸਾਰ ਇਹ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿੱਚ ਸਾਹਮਣੇ ਆਈ ਹੈ। ਕ੍ਰਿਸ਼ਨਾ ਬਸਤੀ ਵਿੱਚ ਨੌਜਵਾਨਾਂ ਵਿਚਾਲੇ ਹੋਈ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ 15 ਸਾਲਾ ਨੌਜਵਾਨ ‘ਤੇ ਕਿਰਚਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ, ਜਦਕਿ ਮ੍ਰਿਤਕ ਦਾ ਭਰਾ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗਲੀ ਵਿੱਚ ਕਿਸੇ ਛੋਟੀ ਗੱਲ ਨੂੰ ਲੈ ਕੇ ਦੋਵਾਂ ਪਾਸਿਆਂ ਵਿਚਕਾਰ ਬਹਿਸ ਹੋਈ ਸੀ, ਜੋ ਬਾਅਦ ਵਿੱਚ ਵੱਡੀ ਲੜਾਈ ਵਿੱਚ ਬਦਲ ਗਈ। ਦੋ ਨੌਜਵਾਨਾਂ ਨੇ ਉਨ੍ਹਾਂ ਦੇ ਪੁੱਤਰ ‘ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ ਅਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲੇ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸਨੂੰ ਤੁਰੰਤ ਸੰਗਰੂਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਕੁਝ ਨੌਜਵਾਨਾਂ ਵੱਲੋਂ ਤਿੱਖੇ ਹਥਿਆਰਾਂ ਨਾਲ ਕੀਤੇ ਹਮਲੇ ਦੌਰਾਨ 15 ਸਾਲਾ ਅਰਸਦੀਪ ਸਿੰਘ ਦੀ ਜਾਨ ਚਲੀ ਗਈ, ਜਦਕਿ ਉਸਦਾ ਸਾਥੀ ਗੰਭੀਰ ਤੌਰ ‘ਤੇ ਜ਼ਖਮੀ ਹੋਇਆ।

ਜ਼ਖਮੀ ਦੂਜੇ ਨੌਜਵਾਨ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਡਾਕਟਰਾਂ ਦੇ ਮੁਤਾਬਕ ਜ਼ਖਮੀ ਦੀ ਹਾਲਤ ਨਾਜੁਕ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਸੰਗਰੂਰ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਡੀਐਸਪੀ ਸੰਜੀਵ ਸਿੰਘਲਾ ਆਪਣੀ ਟੀਮ ਸਮੇਤ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੇ ਪਿਤਾ ਨੇ ਦੁੱਖ ਭਰੇ ਮਨ ਨਾਲ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋਣਗੇ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *