29 ਜੁਲਾਈ ਦੇ ਮੁੱਖ ਮੰਤਰੀ ਘਿਰਾਓ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਅਹਿਮ ਮੀਟਿੰਗ, ਵੱਡੀ ਗਿਣਤੀ ਵਿੱਚ ਪੁੱਜਣ ਦਾ ਸੱਦਾ , ਦਲੇਰ ਸਿੰਘ ਡੋਡ, ਮਨਪ੍ਰੀਤ ਭੋਲੂਵਾਲਾ

ਸੁਖਜਿੰਦਰ ਸਹੋਤਾ,

ਫ਼ਰੀਦਕੋਟ, 26 ਜੁਲਾਈ 2026,

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 29 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਘਿਰਾਓ ਦੇ ਐਲਾਨੇ ਗਏ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸਬੰਧੀ ਅੱਜ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਸ. ਦਲੇਰ ਸਿੰਘ ਡੋਡ ਦੀ ਅਗਵਾਈ ਹੇਠ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ।

ਮੀਟਿੰਗ ਦੌਰਾਨ 29 ਜੁਲਾਈ ਦੇ ਰੋਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੁੱਚੇ ਜ਼ਿਲ੍ਹੇ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਮੌਕੇ ਹਲਕਾ-ਵਾਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਅਤੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਲੋਕਾਂ ਤੱਕ ਪਹੁੰਚ ਕੇ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਨ ਲਈ ਕਿਹਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ. ਦਲੇਰ ਸਿੰਘ ਡੋਡ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦਾ ਨਹੀਂ, ਸਗੋਂ ਇਨਸਾਫ਼, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪੰਥਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਜ਼ੁਲਮ ਅਤੇ ਬੇਇਨਸਾਫ਼ੀ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੀ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗਾ।

ਮਨਪ੍ਰੀਤ ਸਿੰਘ ਭੋਲੂਵਾਲਾ ਨੇ ਕਿਹਾ ਕਿ 29 ਜੁਲਾਈ ਨੂੰ ਹੋਣ ਵਾਲਾ ਮੁੱਖ ਮੰਤਰੀ ਘਿਰਾਓ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੋਵੇਗਾ। ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ, ਨੌਜਵਾਨਾਂ, ਬੀਬੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਲੋਕਤੰਤਰੀ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨ।

ਇਸ ਮੌਕੇ ਰਘਵੀਰ ਸਿੰਘ ਹਸਨਪੱਟੀ, ਲਾਲਜੀਤ ਸਿੰਘ ਜੱਟਾਣਾ ਝੋਟੀਵਾਲਾ, ਕੁਲਬੀਰ ਸਿੰਘ ਮੱਤਾ, ਪ੍ਰਿਤਪਾਲ ਸਿੰਘ ਕੋਹਲੀ, ਜਗਦੇਵ ਸਿੰਘ, ਹਰਬੰਸ ਸਿੰਘ ਸੁਬੇਦਾਰ (ਸਰਕਲ ਪ੍ਰਧਾਨ ਸਾਦਕ), ਕਾਕਾ ਸਿੰਘ ਬਰਾੜ (ਖਾਰਾ), ਗੁਰਪ੍ਰੀਤ ਸਿੰਘ (ਸਰਕਲ ਪ੍ਰਧਾਨ ਕੋਟਕਪੂਰਾ), ਡਾ. ਸੁਖਵੰਤ ਸਿੰਘ (ਮੋਰਾਂਵਾਲੀ), ਪਰਗਟ ਸਿੰਘ ਸ਼ਿਮਰੇਵਾਲਾ, ਵਿਸ਼ਵਦੀਪ ਸਿੰਘ ਸ਼ਿਮਰੇਵਾਲਾ, ਬਾਕੁਮਾਰ (ਗੋਲੇਵਾਲਾ), ਦੀਦਾਰ ਸਿੰਘ (ਗ੍ਰੰਥੀ ਗੋਦੜੀ ਸਾਹਿਬ), ਜਸਵੰਤ ਸਿੰਘ (ਸਰਕਲ ਪ੍ਰਧਾਨ ਫ਼ਰੀਦਕੋਟ), ਗੁਰਜੰਟ ਸਿੰਘ ਪੱਖੀ ਕਲਾ, ਅਮਰੀਕ ਸਿੰਘ ਭੋਲੂਵਾਲਾ, ਦਿਲਪ੍ਰੀਤ ਸਿੰਘ ਹਸਨਪੱਟੀ, ਹਰਵੰਤ ਸਿੰਘ, ਜਸਵੀਰ ਸਿੰਘ ਜੱਸੀ, ਰਾਜਪ੍ਰੀਤ ਸਿੰਘ, ਜਸਵਿੰਦਰ ਸਿੰਘ ਸਾਦਕ, ਰਾਜਵਿੰਦਰ ਸਿੰਘ ਗੋਲੇਵਾਲਾ, ਸੁਖਮੰਦਰ ਸਿੰਘ ਸ਼ੇਖੂਪੁਰਾ, ਗੁਰਸ਼ਵਿੰਦਰ ਸਿੰਘ ਚੱਕ ਕਲਿਆਣ, ਸੁਖਦੇਵ ਸਿੰਘ ਦਲੇਰ, ਕਸ਼ਮੀਰ ਸਿੰਘ ਕਾਬਲਵਾਲਾ, ਮਨਪ੍ਰੀਤ ਸਿੰਘ, ਗਮਦੂਰ ਸਿੰਘ ਮੋਰਾਂਵਾਲੀ ਅਤੇ ਸਰਵਣ ਸਿੰਘ ਢੀਮਾਂਵਾਲੀ ਹਾਜ਼ਰ ਸਨ।

Leave a Reply

Your email address will not be published. Required fields are marked *