ਜੰਡਿਆਲਾ ਗੁਰੂ ਦੇ ਪਿੰਡ ਡੇਹੜੀਵਾਲ ਵਿੱਚ ਇੱਕ ਘਰ ਉੱਤੇ ਅੰਧਾਧੁਨ ਗੋਲੀਬਾਰੀ, ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ

ਵਾਰਦਾਤ ਬਾਰੇ ਜਾਣਕਾਰੀ ਦਿੰਦਾ ਹੋਇਆ ਪੀੜਤ ਨੌਜਵਾਨ

ਲਲਿਤ ਕੁਮਾਰ

ਅੰਮ੍ਰਿਤਸਰ, 7 ਅਕਤੂਬਰ 2025:
ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਡੇਹੜੀਵਾਲ ਵਿੱਚ ਅੱਜ ਤੜਕੇ ਸਵੇਰੇ ਇੱਕ ਪਰਿਵਾਰ ਦੇ ਘਰ ਉੱਤੇ ਅਚਾਨਕ ਕੁਝ ਨੌਜਵਾਨਾਂ ਵੱਲੋਂ ਅੰਧਾਧੁਨ ਗੋਲੀਆਂ ਚਲਾਈਆਂ ਗਈਆਂ। ਘਰ ਦੇ ਬਾਹਰ ਹੋਈ ਭਾਰੀ ਫਾਇਰਿੰਗ ਦੌਰਾਨ ਨੌਜਵਾਨਾਂ ਨੇ ਲਗਭਗ 30 ਤੋਂ 35 ਰਾਊਂਡ ਗੋਲੀਆਂ ਚਲਾਈਆਂ, ਜਿਸ ਕਰਕੇ ਘਰ ਦੇ ਮੈਂਬਰ ਘਬਰਾਕੇ ਅੰਦਰ ਵੜ ਗਏ ਅਤੇ ਆਪਣੀ ਜਾਨ ਬਚਾਈ।ਓਸ ਘਟਨਾ ਨੇ ਪਿੰਡ ਵਿੱਚ ਦਹਿਸ਼ਤ ਦਾ ਮਹੌਲ  ਪੈਦਾ ਕਰ ਦਿੱਤਾ ਹੈ।

ਵਾਰਦਾਤ ਬਾਰੇ ਜਾਣਕਾਰੀ ਦਿੰਦਾ ਹੋਇਆ ਪੀੜਤ ਨੌਜਵਾਨ

ਪੀੜਿਤ ਪਰਿਵਾਰ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਪੋਸਟਰ ਸੁੱਟਣ ਦੀ ਘਟਨਾ ਨੂੰ ਲੈ ਕੇ ਇਕ ਰੰਜਿਸ਼ ਚੱਲ ਰਹੀ ਸੀ। ਬੀਤੇ ਦਿਨ ਵੀ ਉਨ੍ਹਾਂ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਸੀ, ਪਰ ਪਰਿਵਾਰ ਦਾ ਨੌਜਵਾਨ ਉਸ ਵਧੀਕ ਸਤਰਕਤਾ ਕਰਕੇ ਨਹੀਂ ਗਿਆ। ਉਸਨੇ ਦੱਸਿਆ ਕਿ ਜੇਕਰ ਉਹ ਅੰਮ੍ਰਿਤਸਰ ਜਾਂਦਾ, ਤਾਂ ਉਸਦੀ ਜਾਨ ਨੂੰ ਖਤਰਾ ਹੋ ਸਕਦਾ ਸੀ।

ਕੰਧ ਵਿਚ ਲੱਗੇ ਗੋਲੀਆਂ ਦੇ ਨਿਸ਼ਾਨ

ਅੱਜ ਤੜਕੇ ਵਾਪਰੀ ਗੋਲੀਬਾਰੀ ਨੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਹੈ। ਡਰੇ ਸਹਿਮੇ ਪਰਿਵਾਰ ਨੇ ਪ੍ਰਸ਼ਾਸਨ ਦੇ ਅੱਗੇ ਇਨਸਾਫ ਦੀ ਗੁਹਾਰ ਲਗਾਈ ਹੈ। ਉਨ੍ਹਾਂ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨੀ ਤੌਰ ‘ਤੇ ਸਖਤ ਕਾਰਵਾਈ ਕੀਤੀ ਜਾਵੇ।ਦੂਜੇ ਪਾਸੇ, ਮੌਕੇ ‘ਤੇ ਪਹੁੰਚੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ  ਚਾਰ ਦੋਸ਼ੀਆਂ ਵਿਰੁੱਧ ਥਾਣਾ ਜੰਡਿਆਲਾ ਗੁਰੂ ‘ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ, ਤੇ ਜਲਦ ਹੀ ਦੋਸ਼ੀਆਂ ਦੀ ਗਿਰਫ਼ਤਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਜੰਡਿਆਲਾ ਗੁਰੂ ਹਲਕੇ ਦੀ ਅਮਨ-  ਕਨੂੰਨ  ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਗੋਲੀਆਂ ਦੇ ਖੋਲ੍ਹ ਇਕੱਠੇ ਕਰਦਾ ਪੁਲਿਸ ਮੁਲਾਜ਼ਮ

Leave a Reply

Your email address will not be published. Required fields are marked *