ਹੜ੍ਹ ਪੀੜਤਾਂ ਦਾ ਹਾਲ ਜਾਣਨ ਲਈ ਕੇਂਦਰੀ ਰਾਜ ਮੰਤਰੀ ਜਾਰਜ ਕੋਰੀਅਨ ਮੋਗਾ ਪਹੁੰਚੇ

ਬਿੱਟੂ ਪੁਰਬਾ

ਮੋਗਾ, 7 ਅਕਤੂਬਰ 2025 —

ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਰਾਜ ਮੰਤਰੀ ਜਾਰਜ ਕੋਰੀਅਨ ਵਲੋਂ ਅੱਜ ਮੋਗਾ ਜ਼ਿਲ੍ਹੇ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਖੇਤਾਂ ਵਿੱਚ ਹੋਏ ਨੁਕਸਾਨ, ਟੁੱਟੇ ਘਰ ਅਤੇ ਪ੍ਰਭਾਵਿਤ ਖੇਤਰਾਂ ਦਾ ਸਵੈ ਸਰਵੇਖਣ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ।

ਜਾਰਜ ਕੋਰੀਅਨ ਨੇ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਹੋਏ ਨੁਕਸਾਨ ਦੀ ਪੂਰੀ ਜਾਣਕਾਰੀ ਕੇਂਦਰ ਸਰਕਾਰ ਨੂੰ ਪੇਸ਼ ਕੀਤੀ ਜਾਵੇਗੀ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਵਾਜਬ ਰਾਹਤ ਅਤੇ ਮਦਦ ਦਿੱਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦਰਸਾਇਆ ਕਿ ਜਦ ਤੱਕ ਪੰਜਾਬ ਸਰਕਾਰ ਵੱਲੋਂ ਨੁਕਸਾਨਾਂ ਦੀ ਵਿਸਥਾਰਿਤ ਰਿਪੋਰਟ ਕੇਂਦਰ ਨੂੰ ਨਹੀਂ ਭੇਜੀ ਜਾਂਦੀ, ਤਦ ਤੱਕ ਰਾਹਤ ਜਾਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਜਾ ਸਕਦੀ।

ਮੰਤਰੀ ਨੇ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਰਾਹਤ ਕਾਰਵਾਈ ਵਿੱਚ ਕੋਈ ਕਮੀ ਨਾ ਹੋਵੇ ਅਤੇ ਜਲਦ ਤੋਂ ਜਲਦ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕੀਤੀ ਜਾਵੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਦੇ ਨਾਲ ਖੜੀ ਹੈ ਅਤੇ ਜਿਵੇਂ ਹੀ ਰਿਪੋਰਟ ਮਿਲੇਗੀ, ਤੁਰੰਤ ਰਾਹਤ ਸ਼ੁਰੂ ਕੀਤੀ ਜਾਵੇਗੀ।

Leave a Reply

Your email address will not be published. Required fields are marked *