ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਆਦੇਸ਼

ਸੁਖਜਿੰਦਰ ਸਹੋਤਾ,

ਫ਼ਰੀਦਕੋਟ,27 ਅਕਤੂਬਰ 2025:

ਫਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਨੇ ਅੱਜ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਮੈਡਮ ਪੁਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ ਪ੍ਰਗਿਆ ਜੈਨ ਜਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ

ਡਿਪਟੀ ਕਮਿਸ਼ਨਰ ਨੇ ਸਮੂਹ ਕਲੱਸਟਰ ਅਫਸਰਾਂ/ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਰੋਜਾਨਾ ਮੀਟਿੰਗ ਕਰਨ ਤੇ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਰਾਨੀ ਰੱਖਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਰੋਜਾਨਾ ਕਾਰਵਾਈ ਦੀ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ।

 

ਉਨ੍ਹਾਂ ਕਿਹਾ ਕਿ ਹਰ ਕਲੱਸਟਰ ਵਿੱਚ ਅਧਿਕਾਰੀ, ਪਟਵਾਰੀ, ਸੁਸਾਇਟੀ ਮੈਂਬਰ, ਮਨਰੇਗਾ, ਆਂਗਨਵਾੜੀ ਅਤੇ ਆਸ਼ਾ ਵਰਕਰਾਂ ਸਮੇਤ ਪੰਚਾਇਤ ਮੈਂਬਰਾਂ ਨੂੰ ਜੋ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਉਨ੍ਹਾਂ ਤੇ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਮਿਲ ਰਹੀ ਸਬਸਿਡੀ ਵਾਲੀ ਮਸ਼ੀਨਰੀ ਦੀ ਸਹੂਲਤ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ। ਹਰ ਪਿੰਡ ਪੱਧਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਲਈ ਅਤੇ ਖੇਤਾਂ ਵਿੱਚ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ‘ਜ਼ੀਰੋ ਬਰਨਿੰਗ’ ਦਾ ਟੀਚਾ ਪ੍ਰਾਪਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ।

 

ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕੇ ਸਬੰਧਤ ਥਾਣਾ ਇੰਚਾਰਜ ਕਲੱਸਟਰ ਅਫਸਰਾਂ/ਨੋਡਲ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਅਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀ ਇਨ੍ਹਾਂ ਦਿਨਾਂ ਵਿੱਚ ਫੀਲਡ ਵਿੱਚ ਰਹਿਣ ਤਾ ਜੋ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਨਾ ਹੋਵੇ।

 

ਇਸ ਮੌਕੇ ਸ. ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਮਪੂਰਵਮੈਂਟ ਟਰੱਸਟ ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਸ੍ਰੀ ਸੂਰਜ ਕੁਮਾਰ ਐਸ.ਡੀ.ਐਮ. ਜੈਤੋ/ਕੋਟਕਪੂਰਾ, ਐਸ.ਡੀ.ਐਮ. ਫਰੀਦੋਕਟ ਮੇਜਰ ਡਾ. ਵਰੁਣ ਕੁਮਾਰ, ਸ. ਸੁਖਜੀਤ ਸਿੰਘ ਢਿੱਲਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੱਸਟਰ ਅਫਸਰ, ਨੋਡਲ ਅਫਸਰ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *