ਪਿੰਡ ਸੰਧਵਾਂ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸੁਖਜਿੰਦਰ ਸਹੋਤਾ
ਫਰੀਦਕੋਟ, 01 ਨਵੰਬਰ 2025 :
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਆਪਣੇ ਹਲਕੇ ਦੇ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਹਲਕਾ ਵਾਸੀਆਂ ਨੂੰ ਮਿਲੇ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਸਪੀਕਰ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਸੁਣਦੇ ਹੋਏ ਕਿਹਾ ਕਿ ਹਰ ਜਾਇਜ਼ ਮੰਗ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕੀਤਾ ਜਾਵੇਗਾ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰ ਦੀਆਂ ਸੇਵਾਂਵਾਂ ਸਮਾਂਬੰਧ ‘ਮੁਹੱਈਆ ਕਰਵਾ ਰਹੀ ਹੈ, ਤਾਂ ਜੋ ਕਿਸੇ ਵੀ ਆਮ ਆਦਮੀ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸੜਕਾਂ, ਸਕੂਲਾਂ, ਖੇਡ ਮੈਦਾਨਾਂ ਅਤੇ ਪਾਣੀ ਸਪਲਾਈ ਨਾਲ ਸਬੰਧਿਤ ਕਈ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਜੋ ਜਲਦੀ ਹੀ ਪੂਰੇ ਹੋਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਂਦੀ ਜਾ ਰਹੀ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਸਜਾਇਆ ਜਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਵਧੀਆ ਇਲਾਜ ਦੀ ਸਹੂਲਤ ਨਜ਼ਦੀਕ ਹੀ ਉਪਲਬਧ ਕਰਵਾਈ ਜਾ ਰਹੀ ਹੈ।

Leave a Reply

Your email address will not be published. Required fields are marked *