ਸੁਖਜਿੰਦਰ ਸਹੋਤਾ,
ਸ਼੍ਰੀ ਅਨੰਦਪੁਰ ਸਾਹਿਬ 09 ਨਵੰਬਰ 2025:
ਸ਼੍ਰੋਮਣੀ ਨਿਹੰਗ ਸਿੰਘ ਬੁੱਢਾ ਦਲ ਵੱਲੋਂ ਅਨੰਦਪੁਰ ਸਾਹਿਬ ਵਿਚ ਹੋਣ ਵਾਲੇ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਦੀ ਅੱਜ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਨੇ ਸਮੀਖਿਆ ਕੀਤੀ।ਇਸ ਮੌਕੇ ’ਤੇ ਪਰੀਅਟਨ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਸਮੇਤ ਕਈ ਅਧਿਕਾਰੀ ਹਾਜ਼ਰ ਸਨ।

ਜਥੇਦਾਰ ਬਾਬਾ ਬਲਬੀਰ ਸਿੰਘ ਜੀ ਨੇ ਦੱਸਿਆ ਕਿ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਖ਼ਾਸ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿੱਖ ਧਰਮ ਦੀ ਪ੍ਰਚਾਰ ਸ਼ਕਤੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਪੰਥਕ ਏਕਤਾ ਦਾ ਪ੍ਰਤੀਕ ਬਣਣਗੇ।

ਸ਼੍ਰੀ ਦੀਪਕ ਬਾਲੀ ਨੇ ਕਿਹਾ ਕਿ ਪਰੀਅਟਨ ਵਿਭਾਗ ਵੱਲੋਂ ਇਨ੍ਹਾਂ ਇਤਿਹਾਸਕ ਸਮਾਗਮਾਂ ਦੇ ਪ੍ਰਸਾਰਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਇਸ ਮੌਕੇ ਬੁੱਢਾ ਦਲ ਦੇ ਕਈ ਸੀਨੀਅਰ ਨਿਹੰਗ ਸਿੰਘ, ਸੇਵਾਦਾਰ ਅਤੇ ਪ੍ਰਸ਼ਾਸਕ ਵੀ ਹਾਜ਼ਰ ਸਨ, ਜਿਨ੍ਹਾਂ ਨੇ ਤਿਆਰੀਆਂ ਦੀ ਪਰਖ ਕੀਤੀ ਅਤੇ ਸਮਾਗਮਾਂ ਦੀ ਸਫਲਤਾ ਲਈ ਯੋਗਦਾਨ ਦੇਣ ਦਾ ਸੰਕਲਪ ਕੀਤਾ।
