32 ਪਰਿਵਾਰਾਂ ਨੂੰ ਘਰ ਬਨਾਉਣ ਲਈ  38 ਲੱਖ 40 ਹਜਾਰ ਰੁਪਏ ਦੇ ਸੈਕਸ਼ਨ ਪੱਤਰ ਜਾਰੀ  

ਸੁਖਜਿੰਦਰ ਸਹੋਤਾ

ਫਰੀਦਕੋਟ 26 ਨਵੰਬਰ 2025 :

ਸ੍ਰੀਮਤੀ ਬੇਅੰਤ ਕੌਰ ਸੇਖੋਂ ਧਰਮ ਪਤਨੀ  ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਹਲਕਾ ਫਰੀਦਕੋਟ ਵੱਲੋਂ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ-ਕਮ-ਕਾਰਜ ਸਾਧਕ ਅਫਸਰ ਪੰਚਾਇਤ ਸੰਮਤੀ ਦਫਤਰ ਫਰੀਦਕੋਟ ਵਿਖੇ ਸਾਦੇ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਅਵਾਸ ਯੋਜਨਾ ਤਹਿਤ ਫਲੱਡ ਵਿੱਚ ਨੁਕਸਾਨੇ ਗਏ ਘਰਾਂ ਨੂੰ ਸਪੈਸ਼ਲ ਪ੍ਰੋਜੈਕਟ ਅਧੀਨ 10 ਗ੍ਰਾਮ ਪੰਚਾਇਤਾਂ ਦੇ 32 ਪਰਿਵਾਰਾਂ ਨੂੰ ਘਰ ਬਨਾਉਣ ਲਈ ਕੁੱਲ 38 ਲੱਖ 40 ਹਜਾਰ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕੀਤੇ।

      ਉਨ੍ਹਾਂ ਕਿਹਾ ਕਿ ਉਹ ਲਗਾਤਾਰ ਫਰੀਦਕੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ । ਇਸ ਮੌਕੇ ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ੍ਰੀ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸਮੇਤ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ੍ਰੀਮਤੀ ਸੇਖੋਂ ਵੱਲੋਂ ਲਾਭਪਾਤਰੀਆਂ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਪੱਤਰ ਦਿੱਤੇ ਗਏ ਜਿਸ ਤਹਿਤ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਮਿਲ ਕੇ ਲੋੜਵੰਦਾਂ ਨੂੰ ਘਰ ਬਨਾਉਣ ਵਿੱਚ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

          ਇਸ ਸਮੇਂ ਸ੍ਰੀ ਨੱਥਾ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਫਰੀਦਕੋਟ,ਸ੍ਰੀ ਮਨਪ੍ਰੀਤ ਸਿੰਘ ਸੁਪਰਡੈਂਟਸ੍ਰੀ ਖੁਸ਼ਵੰਤ ਸ਼ਰਮਾ ਜੇ.ਈ.ਸ੍ਰੀ ਰਾਜੀਵ ਚੌਹਾਨ ਲੇਖਾਕਾਰਦਫਤਰ ਸਟਾਫ ਅਤੇ ਪਿੰਡਾਂ ਦੇ ਸਰਪੰਚ/ਪੰਚ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *