ਸੁਖਜਿੰਦਰ ਸਹੋਤਾ,
ਫਰੀਦਕੋਟ 30 ਨਵੰਬਰ 2025:
ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇਕ ਮੰਗ ਪੱਤਰ ਪੰਜਾਬ ਦੇ ਮੈਬਰ ਪਾਰਲੀਮੈਂਟਾਂ ਨੂੰ ਸੌਂਪੇ ਗਏ । ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਯਾਦਵਿੰਦਰ ਸਿੰਘ ਸਿਬੀਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਦੀ ਪੈਦਾਵਾਰ ਅਤੇ ਬਿਜਲੀ ਦੀ ਵੰਡ ਕਰਨ ਵਾਸਤੇ ਪੂਰੇ ਭਾਰਤ ਲਈ ਇੱਕ ਬਿਜਲੀ ਸੋਧ ਬਿਲ ਲਿਆਂਦਾ ਗਿਆ ਹੈ।
ਜਿਸ ਨੂੰ ਆਉਣ ਵਾਲੇ ਸਰਦ ਰੁਤ ਦੇ ਸੈਸ਼ਨ ਵਿੱਚ ਪਾਸ ਕਰਨ ਦਾ ਫੈਸਲਾ ਕੀਤਾ ਹੈ। ਓਹਨਾ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸਮਝ ਹੈ ਕਿ ਇਹ ਬਿਲ ਦੇ ਕਾਨੂੰਨ ਬਣਨ ਨਾਲ ਬਿਜਲੀ ਦਾ ਸਾਰਾ ਦਾਰੋਮਦਾਰ ਜੋ ਕਿ ਪੈਦਾਵਾਰ ਤੇ ਵੰਡਦਾ ਹੈ, ਕਾਰਪੋਰੇਟ ਘਰਾਣਿਆਂ ਦੇ ਕੰਟਰੋਲ ਵਿੱਚ ਚਲਾ ਜਾਵੇਗਾ ਅਤੇ ਇਹ ਕਾਰਪੋਰੇਟ ਘਰਾਣੇ ਬਿਜਲੀ ਨੂੰ ਮੁਨਾਫੇ ਵਾਲੀ ਜਿਨਸ ਦੇ ਤੌਰ ਤੇ ਮਾਰਕੀਟ ਵਿੱਚ ਲੈ ਕੇ ਆਉਣਗੇ।
ਇਸ ਨਾਲ ਭਾਰਤ ਦੇਸ਼ ਦੇ ਸਮੁੱਚੇ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਲਈ ਬਿਜਲੀ ਦੀ ਖਪਤ ਕੀਮਤ ਬਹੁਤ ਮਹਿੰਗੀ ਹੋ ਜਾਵੇਗੀ । ਕਿਉਂਕਿ ਉਹਨਾਂ ਨੂੰ ਮਿਲਦੀਆਂ ਸਬਸਿਡੀਆਂ, ਕਰੌਸ ਸਬਸਿਡੀ ਅਤੇ ਸਿੱਧੀ ਸਬਸਿਡੀ ਆਦਿ ਖਤਮ ਕਰ ਦਿੱਤੀ ਜਾਵੇਗੀ।
ਇਸ ਲਈ ਅਸੀਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਨੂੰ ਖਾਸ ਕਰਕੇ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਇਹ ਪ੍ਰਸਤਾਵਿਤ ਬਿਜਲੀ ਸੋਧ ਬਿਲ 2025 ਰੱਦ ਕੀਤਾ ਜਾਵੇ । ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅੱਜ ਫਰੀਦਕੋਟ ਦੇ ਐੱਮ ਪੀ ਸਰਬਜੀਤ ਸਿੰਘ ਖਾਲਸਾ ਦੇ ਸਿਆਸੀ ਸਲਾਹਕਾਰ ਭਾਈ ਦਲੇਰ ਸਿੰਘ ਡੋਡ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਮੋਕੇ ਸੁਖਦੇਵ ਸਿੰਘ ਬੱਬੀ ਬਰਾੜ ਪਰਮਜੀਤ ਸਿੰਘ ,ਹਰਜਿੰਦਰ ਸਿੰਘ,ਅਮਨਦੀਪ ਸਿੰਘ ਜ਼ਿਲ੍ਹਾ ਜੁਆਇੰਟ ਸਕੱਤਰ,ਮਨਦੀਪ ਸਿੰਘ ਹਾਜ਼ਰ ਹੋਏ।
