News99punjab
ਪਟਿਆਲਾ, 31 ਜਨਵਰੀ 2026:
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਪ੍ਰੈੱਸ ਕਾਂਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੀ ਪੂਰੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪ੍ਰਦੇਸ਼ ਦੇ ਹਰ ਵਰਗ ਦੇ ਲੋਕਾਂ ਲਈ ਲਾਗੂ ਹੋਵੇਗੀ ਅਤੇ ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਯੋਜਨਾ ਵਿੱਚ ਸ਼ਾਮਲ ਹਨ ਸਾਰੇ ਮੈਡੀਕਲ ਖਰਚੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਿਹਤ ਬੀਮਾ ਯੋਜਨਾ ਅਧੀਨ ਸਾਰੇ ਤਰ੍ਹਾਂ ਦੇ ਮੈਡੀਕਲ ਟੈਸਟ, ਆਪ੍ਰੇਸ਼ਨ, ਦਵਾਈਆਂ ਅਤੇ ਇਲਾਜ ਦੀਆਂ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਨਾਲ ਕਿਸੇ ਵੀ ਜ਼ਰੂਰਤਮੰਦ ਨੂੰ ਇਲਾਜ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਰਜਿਸਟ੍ਰੇਸ਼ਨ ਲਈ ਆਧਾਰ ਅਤੇ ਵੋਟਰ ਕਾਰਡ ਜ਼ਰੂਰੀ
ਮੰਤਰੀ ਨੇ ਕਿਹਾ ਕਿ ਯੋਜਨਾ ਦਾ ਲਾਭ ਲੈਣ ਅਤੇ ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹਨ। ਇਨ੍ਹਾਂ ਦਸਤਾਵੇਜ਼ਾਂ ਨਾਲ ਕੋਈ ਵੀ ਪਾਤਰ ਵਿਅਕਤੀ ਆਪਣਾ ਸਿਹਤ ਬੀਮਾ ਕਾਰਡ ਬਣਵਾ ਸਕਦਾ ਹੈ। ਇਹ ਪੂਰੀ ਯੋਜਨਾ ਇੱਕ ਡਿਜੀਟਲ ਐਪ ਉੱਤੇ ਅਧਾਰਤ ਹੈ, ਜਿਸ ਵਿੱਚ ਆਧਾਰ ਅਤੇ ਵੋਟਰ ਕਾਰਡ ਦੀ ਸਖ਼ਤ ਲੋੜ ਹੋਵੇਗੀ।ਗਾਉਂ-ਸ਼ਹਿਰਾਂ ਵਿੱਚ ਲੱਗਣਗੇ ਜਾਗਰੂਕਤਾ ਕੈਂਪਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਲਈ ਪੰਜਾਬ ਦੇ ਹਰ ਗਾਉਂ ਅਤੇ ਸ਼ਹਿਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਨ੍ਹਾਂ ਕੈਂਪਾਂ ਵਿੱਚ ਯੋਜਨਾ ਨਾਲ ਜੁੜੀ ਪੂਰੀ ਜਾਣਕਾਰੀ ਲੋਕਾਂ ਨੂੰ ਵਿਸਥਾਰ ਨਾਲ ਦਿੱਤੀ ਜਾਵੇਗੀ।ਆਯੂਸ਼ਮਾਨ ਭਾਰਤ ਨਾਲ ਜੋੜ 10 ਲੱਖ ਦਾ ਕਵਰ
ਡਾ. ਬਲਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਆਯੂਸ਼ਮਾਨ ਭਾਰਤ ਕਾਰਡ, ਜਿਸ ਦੀ ਬੀਮਾ ਰਕਮ 5 ਲੱਖ ਰੁਪਏ ਹੈ, ਉਸ ਵਿੱਚ ਪੰਜਾਬ ਸਰਕਾਰ ਦੀ ਇਸ ਯੋਜਨਾ ਅਧੀਨ 5 ਲੱਖ ਰੁਪਏ ਹੋਰ ਜੋੜ ਕੇ ਕੁੱਲ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾਵੇਗਾ।
