ਪੰਨੂ ਨਾਲ ਜੁੜੇ ਦੋ ਵਿਅਕਤੀਆਂ ਨੂੰ ਸਜ਼ਾ, ਮੋਹਾਲੀ NIA ਅਦਾਲਤ ਦਾ ਵੱਡਾ ਫੈਸਲਾ; DC ਦਫ਼ਤਰ ‘ਤੇ ਲਹਿਰਾਇਆ ਗਿਆ ਸੀ ਖਾਲਿਸਤਾਨੀ ਝੰਡਾ

ਪੰਨੂ ਨਾਲ ਜੁੜੇ ਦੋ ਵਿਅਕਤੀਆਂ ਨੂੰ ਸਜ਼ਾ, ਮੋਹਾਲੀ NIA ਅਦਾਲਤ ਦਾ ਵੱਡਾ ਫੈਸਲਾ; DC ਦਫ਼ਤਰ ‘ਤੇ ਲਹਿਰਾਇਆ ਗਿਆ ਸੀ ਖਾਲਿਸਤਾਨੀ ਝੰਡਾ

ਮੋਹਾਲੀ ਸਥਿਤ ਐਨਆਈਏ ਅਦਾਲਤ ਨੇ ਇਸ ਕੇਸ ਵਿੱਚ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਪੰਜ ਸਾਲ ਅਤੇ ਛੇ ਮਹੀਨੇ ਦੀ ਸਜ਼ਾ ਕੈਦ ਸੁਣਾਈ ਹੈ। ਨਾਲ ਹੀ ਉਨ੍ਹਾਂ ‘ਤੇ 16,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਮੋਹਾਲੀ

ਬਿਊਰੋ ਰਿਪੋਰਟ

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪ੍ਰਸ਼ਾਸਕੀ ਕੰਪਲੈਕਸ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਨਾਲ ਜੁੜੇ ਚਰਚਿਤ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਮੋਹਾਲੀ ਸਥਿਤ ਐਨਆਈਏ ਅਦਾਲਤ ਨੇ ਇਸ ਕੇਸ ਵਿੱਚ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਪੰਜ ਸਾਲ ਅਤੇ ਛੇ ਮਹੀਨੇ ਦੀ ਸਜ਼ਾ ਕੈਦ ਸੁਣਾਈ ਹੈ। ਨਾਲ ਹੀ ਉਨ੍ਹਾਂ ‘ਤੇ 16,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਇਹ ਮਾਮਲਾ ਕਰੀਬ ਪੰਜ ਸਾਲ ਪਹਿਲਾਂ ਦਾ ਹੈ, ਜਦੋਂ ਮੋਗਾ ਦੇ ਡੀਸੀ ਦਫ਼ਤਰ ਕੰਪਲੈਕਸ ਵਿੱਚ ਖਾਲਿਸਤਾਨੀ ਝੰਡਾ ਲਹਿਰਾ ਕੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਾਂਚ ਦੌਰਾਨ ਸੁਰੱਖਿਆ ਏਜੰਸੀਆਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸਦੇ ਅੱਤਵਾਦੀ ਸੰਬੰਧਾਂ ਦੀ ਜਾਂਚ ਕੀਤੀ ਸੀ।

ਅਦਾਲਤ ਵੱਲੋਂ ਮੋਗਾ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਨੂੰ ਭਾਰਤੀ ਦੰਡ ਸਹਿਤਾ (IPC), ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ (UAPA) ਅਤੇ ਰਾਸ਼ਟਰੀ ਸਨਮਾਨ ਦੀ ਬੇਅਦਬੀ ਰੋਕਥਾਮ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਦੋਸ਼ੀ ਠਹਿਰਾਇਆ ਗਿਆ ਹੈ।

ਜਾਂਚ ਏਜੰਸੀਆਂ ਦੇ ਮੁਤਾਬਕ, ਦੋਵੇਂ ਦੋਸ਼ੀ ਪਾਬੰਦੀਸ਼ੁਦਾ ਖਾਲਿਸਤਾਨੀ ਸਰਗਰਮੀਆਂ ਵਿੱਚ ਲਿਪਤ ਸਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਅੱਤਵਾਦੀ ਸੰਗਠਨਾਂ ਨਾਲ ਜੁੜੇ ਤੱਤਾਂ ਨਾਲ ਸੰਬੰਧਿਤ ਸਨ। ਜਾਣਕਾਰੀ ਅਨੁਸਾਰ ਜਾਂਚ ਦੌਰਾਨ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦਾ ਨਾਮ ਵੀ ਸਾਹਮਣੇ ਆਇਆ ਸੀ, ਜਿਸ ਨਾਲ ਇਸ ਮਾਮਲੇ ਨੂੰ ਹੋਰ ਗੰਭੀਰ ਮੰਨਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *