ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕਿਸ਼ੋਰੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ
ਫਰੀਦਕੋਟ ਵਿੱਚ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਮੁਫ਼ਤ ਐਚਪੀਵੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਇਸ ਨੂੰ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਗਿਆ ਹੈ।

ਫਰੀਦਕੋਟ
ਬਿਊਰੋ ਰਿਪੋਰਟ
ਫਰੀਦਕੋਟ ਵਿੱਚ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਮੁਫ਼ਤ ਐਚਪੀਵੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਇਸ ਨੂੰ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਗਿਆ ਹੈ।
ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹੁਸਨ ਪਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਪ੍ਰੀਤ ਗਰੇਵਾਲ ਦੀ ਅਗਵਾਈ ਹੇਠ ਪੀਐਚਸੀ ਪੰਜਗਰਾਈਂ ਕਲਾਂ ਵਿਖੇ ਕਿਸ਼ੋਰੀਆਂ ਦਾ ਐਚਪੀਵੀ ਟੀਕਾਕਰਨ ਕੀਤਾ ਗਿਆ।
ਡਾ. ਹੁਸਨ ਪਾਲ ਨੇ ਦੱਸਿਆ ਕਿ 14ਵਾਂ ਜਨਮ ਦਿਨ ਪੂਰਾ ਕਰ ਚੁੱਕੀਆਂ ਕੁੜੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਇਹ ਟੀਕੇ ਮੁਫ਼ਤ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਇਹ ਬਹੁਤ ਹੀ ਲਾਭਦਾਇਕ ਕਦਮ ਹੈ।
ਮੈਡੀਕਲ ਅਫ਼ਸਰ ਡਾ. ਪੁਖਰਾਜ ਕੌਰ ਅਤੇ ਡਾ. ਸਵਰੂਪ ਕੌਰ ਨੇ ਕਿਹਾ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਪਾਇਆ ਜਾਣ ਵਾਲਾ ਇੱਕ ਗੰਭੀਰ ਰੋਗ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਤੋਂ ਬਚਦੇ ਹੋਏ ਆਪਣੀਆਂ ਬੇਟੀਆਂ ਦਾ ਇਹ ਟੀਕਾਕਰਨ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਇਹ ਟੀਕਾ ਲਗਭਗ 4000 ਰੁਪਏ ਤੱਕ ਦਾ ਹੁੰਦਾ ਹੈ, ਜਦਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਹ ਮੁਫ਼ਤ ਲਗਾਇਆ ਜਾ ਰਿਹਾ ਹੈ।
ਬੀਈਈ ਫਲੈਗ ਚਾਵਲਾ ਨੇ ਦੱਸਿਆ ਕਿ ਸਮੇਂ ਸਿਰ ਟੀਕਾਕਰਨ ਕਰਵਾਉਣਾ ਇਸ ਬਿਮਾਰੀ ਤੋਂ ਬਚਾਅ ਲਈ ਬਹੁਤ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਬੇਟੀਆਂ ਸੁਰੱਖਿਅਤ ਹੋਣਗੀਆਂ ਤਾਂ ਆਉਣ ਵਾਲੀਆਂ ਪੀੜ੍ਹੀਆਂ ਵੀ ਸੁਰੱਖਿਅਤ ਰਹਿਣਗੀਆਂ।
ਇਸ ਮੌਕੇ ਡਾ. ਪੁਖਰਾਜ ਕੌਰ, ਡਾ. ਸਵਰੂਪ ਕੌਰ, ਬੀਈਈ ਫਲੈਗ ਚਾਵਲਾ, ਸਿਹਤ ਸੁਪਰਵਾਈਜਰ ਕੰਵਲਜੀਤ ਕੌਰ, ਕੁਲਜੀਤ ਕੌਰ, ਫਾਰਮੇਸੀ ਅਫ਼ਸਰ ਵਰਿੰਦਰ ਕੁਮਾਰ, ਅਵਨੀਤ ਕੌਰ, ਗਗਨਦੀਪ ਗੁਲਾਟੀ, ਸੁਖਜੀਤ ਕੌਰ, ਕਮਲਪ੍ਰੀਤ ਕੌਰ, ਅਮਰਜੀਤ ਕੌਰ, ਹਰਦੀਪ ਕੌਰ, ਜੋਤੀ, ਅਮਨਦੀਪ ਸਿੰਘ, ਸੀਐਚਓ ਸੁਖਦੀਪ ਕੌਰ, ਸਿਮਰਨਜੀਤ ਕੌਰ, ਮਨਦੀਪ ਕੌਰ ਅਤੇ ਆਸ਼ਾ ਵਰਕਰ ਵੀ ਹਾਜ਼ਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
