ਪੰਜਾਬ ਦੀ ਸਿਆਸਤ ਵਿੱਚ ਵਧੀਆਂ ਸਰਗਰਮੀਆਂ, ਮਨਪ੍ਰੀਤ ਇਆਲੀ ਦੇ ਨਵੇਂ ਸਿਆਸੀ ਫ਼ੈਸਲੇ ਦੀ ਚਰਚਾ ਤੇਜ਼

ਪੰਜਾਬ ਦੀ ਸਿਆਸਤ ਵਿੱਚ ਵਧੀਆਂ ਸਰਗਰਮੀਆਂ, ਮਨਪ੍ਰੀਤ ਇਆਲੀ ਦੇ ਨਵੇਂ ਸਿਆਸੀ ਫ਼ੈਸਲੇ ਦੀ ਚਰਚਾ ਤੇਜ਼

ਸੂਤਰਾਂ ਮੁਤਾਬਕ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਨ ਦੀਆਂ ਅਟਕਲਾਂ ਲਗਾਤਾਰ ਤੇਜ਼ ਹੋ ਰਹੀਆਂ ਹਨ, ਜਿਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਦੌਰ ਜਾਰੀ ਹੈ।

ਮੁੱਲਾਂਪੁਰ ਦਾਖਾ

ਬਿਊਰੋ ਰਿਪੋਰਟ

ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਚਰਚਾ ਨੇ ਜ਼ੋਰ ਫੜ ਲਿਆ ਹੈ। ਸੂਤਰਾਂ ਮੁਤਾਬਕ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਨ ਦੀਆਂ ਅਟਕਲਾਂ ਲਗਾਤਾਰ ਤੇਜ਼ ਹੋ ਰਹੀਆਂ ਹਨ, ਜਿਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਦੌਰ ਜਾਰੀ ਹੈ।

ਚਰਚਾ ਇਹ ਵੀ ਹੈ ਕਿ ਜੇਕਰ ਉਹ ਇਸ ਧਿਰ ਨਾਲ ਜੁੜਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਮਨਪ੍ਰੀਤ ਸਿੰਘ ਇਆਲੀ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਿੱਤ ਹਾਸਲ ਕਰਕੇ ਵਿਧਾਇਕ ਬਣੇ ਸਨ। ਇਸ ਤੋਂ ਬਾਅਦ 2 ਦਸੰਬਰ ਨੂੰ ਜਾਰੀ ਇੱਕ ਹੁਕਮ ਅਨੁਸਾਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਇੱਕ ਨਵੀਂ ਕਮੇਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ।

ਬਾਅਦ ਵਿੱਚ ਉਨ੍ਹਾਂ ਨੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨਾਮ ਦੀ ਧਿਰ ਬਣਾਈ, ਪਰ ਕੁਝ ਸਮਾਂ ਪਹਿਲਾਂ ਹੀ ਉਹ ਇਸ ਜਥੇਬੰਦੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਹਨ। ਇਸੇ ਦਰਮਿਆਨ ਕਰੀਬ ਦੋ ਹਫ਼ਤੇ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਮਨਪ੍ਰੀਤ ਸਿੰਘ ਇਆਲੀ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਇਹ ਕਿਆਸ ਹੋਰ ਮਜ਼ਬੂਤ ਹੋ ਗਏ ਹਨ ਕਿ ਇਆਲੀ ਜਲਦ ਹੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਆਪਣੀ ਸਿਆਸੀ ਪਾਰੀ ਸ਼ੁਰੂ ਕਰ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *