ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਸ ਪੰਜਾਬ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਸ ਪੰਜਾਬ’ ਵਿੱਚ ਸ਼ਾਮਲ

ਇਸ ਮੌਕੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਸਨ।

ਲੁਧਿਆਣਾ 

ਬਿਊਰੋ ਰਿਪੋਰਟ

ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਾਖਾ ਹਲਕੇ ਤੋਂ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਰਸਮੀ ਤੌਰ ‘ਤੇ ‘ਅਕਾਲੀ ਦਲ ਵਾਰਸ ਪੰਜਾਬ’ ਦਾ ਹੱਥ ਫੜ ਲਿਆ ਹੈ। ਇਸ ਮੌਕੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਮਨਪ੍ਰੀਤ ਸਿੰਘ ਇਆਲੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਮਹੱਤਵਪੂਰਨ ਸੰਕੇਤ ਦਿੱਤਾ। ਉਨ੍ਹਾਂ ਦੇ ਇਸ ਫੈਸਲੇ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੇਂ ਮੋੜ ਵਜੋਂ ਵੇਖਿਆ ਜਾ ਰਿਹਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਇਆਲੀ ਨੇ ਕਿਹਾ ਕਿ ਉਹ ‘ਅਕਾਲੀ ਦਲ ਵਾਰਸ ਪੰਜਾਬ’ ਦਾ ਹਿੱਸਾ ਬਣ ਕੇ ਪੰਜਾਬ ਅਤੇ ਪੰਥ ਦੀ ਸੇਵਾ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਹੱਕਾਂ ਦੀ ਰੱਖਿਆ ਅਤੇ ਸੂਬੇ ਦੇ ਭਵਿੱਖ ਲਈ ਇਹ ਪਾਰਟੀ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਇਸ ਦੌਰਾਨ ਤਰਸੇਮ ਸਿੰਘ ਨੇ ਵੀ ਪਾਰਟੀ ਦੀ ਸੋਚ ਅਤੇ ਮਕਸਦ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁਹਿੰਮ ਸਿਰਫ਼ ਸੱਤਾ ਪ੍ਰਾਪਤ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਹੈ। ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਪਾਣੀ ‘ਤੇ ਪਹਿਲਾ ਅਧਿਕਾਰ ਪੰਜਾਬ ਦਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਨਾਲ ਜੁੜੇ ਹੋਰ ਅਹਿਮ ਮਸਲਿਆਂ ਅਤੇ ਪੰਥਕ ਏਕਤਾ ਨੂੰ ਲੈ ਕੇ ਵੀ ਆਪਣਾ ਪੱਖ ਰੱਖਿਆ ਅਤੇ ਲੋਕਾਂ ਨੂੰ ਇਸ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *