ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਮਗਰੋਂ ਸੇਵਾ ਕੇਂਦਰ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ
ਇਹ ਫੈਸਲਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਮਹੱਤਵਪੂਰਨ ਬੈਠਕ ਤੋਂ ਬਾਅਦ ਲਿਆ ਗਿਆ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਮੁਲਾਜ਼ਮਾਂ ਦੀ ਹੜਤਾਲ ਹੁਣ ਸਮਾਪਤ ਹੋ ਗਈ ਹੈ। ਇਹ ਫੈਸਲਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਮਹੱਤਵਪੂਰਨ ਬੈਠਕ ਤੋਂ ਬਾਅਦ ਲਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਬੈਠਕ ਦੌਰਾਨ ਕਰਮਚਾਰੀ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਹੋਰ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਰਕਾਰ ਅਤੇ ਯੂਨੀਅਨ ਵਿਚਾਲੇ ਹੋਈ ਸਕਾਰਾਤਮਕ ਗੱਲਬਾਤ ਤੋਂ ਬਾਅਦ ਯੂਨੀਅਨ ਨੇ ਆਪਣਾ ਸੰਘਰਸ਼ ਵਾਪਸ ਲੈਣ ਅਤੇ ਮੁੜ ਕੰਮਕਾਜ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ।
ਹੜਤਾਲ ਖਤਮ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ, ਕਿਉਂਕਿ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਅਹਿਮ ਦਸਤਾਵੇਜ਼ਾਂ ਨਾਲ ਸਬੰਧਤ ਕੰਮ ਕਰਵਾਉਣ ਵਾਲੇ ਨਾਗਰਿਕਾਂ ਨੂੰ ਪਿਛਲੇ ਦਿਨਾਂ ਦੌਰਾਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
