ਦਰਬਾਰ ਸਾਹਿਬ ਕੰਪਲੈਕਸ ‘ਚ ਬੇਅਦਬੀ ਦੀ ਕੋਸ਼ਿਸ਼ ਮਾਮਲੇ ‘ਚ ਅਹਿਮ ਖੁਲਾਸਾ, ਮੁਲਜ਼ਮ ਦੀ ਵੀਡੀਓ ਨੇ ਖੋਲ੍ਹੇ ਕਈ ਰਾਜ਼

ਦਰਬਾਰ ਸਾਹਿਬ ਕੰਪਲੈਕਸ ‘ਚ ਬੇਅਦਬੀ ਦੀ ਕੋਸ਼ਿਸ਼ ਮਾਮਲੇ ‘ਚ ਅਹਿਮ ਖੁਲਾਸਾ, ਮੁਲਜ਼ਮ ਦੀ ਵੀਡੀਓ ਨੇ ਖੋਲ੍ਹੇ ਕਈ ਰਾਜ਼

ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਘਟਨਾ ਪਿੱਛੇ ਉਸ ਦੀ ਕੋਈ ਨਿੱਜੀ ਮਨਸ਼ਾ ਸੀ ਜਾਂ ਫਿਰ ਉਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਸੀ।

ਸ੍ਰੀ ਅੰਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਹੁਣ ਇੱਕ ਅਹਿਮ ਖੁਲਾਸਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜੁੜੇ ਮੁਲਜ਼ਮ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਦੱਸ ਰਿਹਾ ਹੈ ਕਿ ਅੰਬਾਲਾ ਵਿਖੇ ਉਸ ਦੀ ਗੱਡੀ ਦਾ ਚਲਾਨ ਕੱਟਿਆ ਗਿਆ ਸੀ। ਇਸ ਤੋਂ ਬਾਅਦ ਉਹ ਬੱਸ ਰਾਹੀਂ ਪਹਿਲਾਂ ਜਲੰਧਰ ਅਤੇ ਫਿਰ ਅੰਮ੍ਰਿਤਸਰ ਪਹੁੰਚਿਆ। ਮੁਲਜ਼ਮ ਦਾ ਦਾਅਵਾ ਹੈ ਕਿ ਉਹ ਇਕੱਲਾ ਹੀ ਇੱਥੇ ਆਇਆ ਸੀ। ਵੀਡੀਓ ਵਿੱਚ ਉਹ ਇਹ ਵੀ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ ਉਸ ਨੂੰ ਮੌਤ ਤੋਂ ਕੋਈ ਡਰ ਨਹੀਂ ਅਤੇ ਜੇਕਰ ਉਸ ਤੋਂ ਕੋਈ ਗਲਤੀ ਹੋਈ ਹੈ ਤਾਂ ਉਸ ਨੂੰ ਮਾਰ ਦਿੱਤਾ ਜਾਵੇ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਫੜਿਆ ਗਿਆ ਵਿਅਕਤੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਘਟਨਾ ਪਿੱਛੇ ਉਸ ਦੀ ਕੋਈ ਨਿੱਜੀ ਮਨਸ਼ਾ ਸੀ ਜਾਂ ਫਿਰ ਉਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਸੀ।

ਕਿਵੇਂ ਵਾਪਰੀ ਸਾਰੀ ਘਟਨਾ

ਮਿਲੀ ਜਾਣਕਾਰੀ ਅਨੁਸਾਰ ਕਰੀਬ 35 ਸਾਲਾ ਇੱਕ ਵਿਅਕਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਿਆ ਸੀ। ਪਹਿਲਾਂ ਉਸ ਨੇ ਆਮ ਸ਼ਰਧਾਲੂ ਵਾਂਗ ਦਰਸ਼ਨ ਕੀਤੇ ਅਤੇ ਨਤਮਸਤਕ ਹੋਇਆ, ਪਰ ਕੁਝ ਸਮੇਂ ਬਾਅਦ ਉਸ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਪਹੁੰਚਣ ਤੋਂ ਬਾਅਦ ਉਸ ਨੇ ਗੁਰੂ ਸਾਹਿਬ ਦੇ ਅੱਗੇ ਸੁਸ਼ੋਭਿਤ ਕੀਤੇ ਪਾਵਨ ਸ਼ਸਤਰਾਂ ਨੂੰ ਹੱਥ ਪਾਉਣ ਅਤੇ ਉਨ੍ਹਾਂ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਤਾਇਨਾਤ ਸੇਵਾਦਾਰਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ ਅਤੇ ਫੌਰੀ ਤੌਰ ‘ਤੇ ਸੁਰੱਖਿਆ ਕਰਮਚਾਰੀਆਂ ਅਤੇ ਪੁਲਿਸ ਨੂੰ ਇਸ ਦੀ ਸੂਚਨਾ ਦੇ ਦਿੱਤੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *