ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਮਿਲੀ ਅੰਤਰਿਮ ਜ਼ਮਾਨਤ, ਮਜੀਠਾ ਥਾਣਾ ਮਾਮਲੇ ‘ਚ ਵੱਡੀ ਰਾਹਤ

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਮਿਲੀ ਅੰਤਰਿਮ ਜ਼ਮਾਨਤ, ਮਜੀਠਾ ਥਾਣਾ ਮਾਮਲੇ ‘ਚ ਵੱਡੀ ਰਾਹਤ

ਇਸ ਤੋਂ ਪਹਿਲਾਂ 10 ਜੂਨ ਨੂੰ ਹੋਈ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਕਾਰ ਤਿੱਖੀ ਬਹਿਸ ਹੋਈ ਸੀ। ਉਸ ਸਮੇਂ ਅਦਾਲਤ ਨੇ ਪੁਲਿਸ ਨੂੰ ਇਹ ਵੀ ਪੁੱਛਿਆ ਸੀ ਕਿ ਮਜੀਠਾ ਥਾਣੇ ਦੀ ਕਥਿਤ ਘਟਨਾ ਨਾਲ ਜੁੜੀ ਸੀਸੀਟੀਵੀ ਫੁਟੇਜ ਅਜੇ ਤੱਕ ਅਦਾਲਤ ਵਿੱਚ ਕਿਉਂ ਪੇਸ਼ ਨਹੀਂ ਕੀਤੀ ਗਈ।

ਸ੍ਰੀ ਅਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਜੀਠਾ ਥਾਣਾ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ ਮਜੀਠੀਆ ਅਤੇ ਹੋਰ ਅਕਾਲੀ ਵਰਕਰਾਂ ਖ਼ਿਲਾਫ਼ ਦਰਜ ਐਫਆਈਆਰ ਨੰਬਰ 91 ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ 10 ਜੂਨ ਨੂੰ ਹੋਈ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਕਾਰ ਤਿੱਖੀ ਬਹਿਸ ਹੋਈ ਸੀ। ਉਸ ਸਮੇਂ ਅਦਾਲਤ ਨੇ ਪੁਲਿਸ ਨੂੰ ਇਹ ਵੀ ਪੁੱਛਿਆ ਸੀ ਕਿ ਮਜੀਠਾ ਥਾਣੇ ਦੀ ਕਥਿਤ ਘਟਨਾ ਨਾਲ ਜੁੜੀ ਸੀਸੀਟੀਵੀ ਫੁਟੇਜ ਅਜੇ ਤੱਕ ਅਦਾਲਤ ਵਿੱਚ ਕਿਉਂ ਪੇਸ਼ ਨਹੀਂ ਕੀਤੀ ਗਈ।

ਸੀਸੀਟੀਵੀ ਫੁਟੇਜ ਪੇਸ਼ ਨਾ ਹੋਣ ਕਾਰਨ ਇਸ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਸਨ ਅਤੇ ਇਸੇ ਕਾਰਨ ਜ਼ਮਾਨਤ ‘ਤੇ ਫੈਸਲਾ ਵੀ ਟਲ ਗਿਆ ਸੀ। ਹਾਲਾਂਕਿ ਅੱਜ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ।

ਕੀ ਹੈ ਪੂਰਾ ਮਾਮਲਾ?

ਇਹ ਮਾਮਲਾ ਮਜੀਠਾ ਪੁਲਿਸ ਸਟੇਸ਼ਨ ਨਾਲ ਸਬੰਧਤ ਹੈ। ਦੋਸ਼ ਹੈ ਕਿ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣੇ ਦੇ ਅੰਦਰ ਦਸਤਾਵੇਜ਼ ਪਾੜੇ ਅਤੇ ਸਰਕਾਰੀ ਕੰਮਕਾਜ ਵਿੱਚ ਵਿਘਨ ਪਾਇਆ। ਅਦਾਲਤ ਵਿੱਚ ਚੱਲ ਰਹੀ ਸੁਣਵਾਈ ਇਸੇ ਘਟਨਾ ਦੇ ਸਬੰਧ ਵਿੱਚ ਦਰਜ ਐਫਆਈਆਰ ਨੂੰ ਲੈ ਕੇ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਮਜੀਠੀਆ ਆਪਣੇ ਇੱਕ ਪਾਰਟੀ ਵਰਕਰ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਥਾਣੇ ਪਹੁੰਚੇ ਸਨ।

ਪਿਛਲੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਜੈ ਕੁਮਾਰ ਵਰਮਾਨੀ ਨੇ ਦਲੀਲ ਦਿੱਤੀ ਸੀ ਕਿ ਇਹ ਪੂਰਾ ਮਾਮਲਾ ਰਾਜਨੀਤਿਕ ਪਿਛੋਕੜ ਨਾਲ ਜੁੜਿਆ ਹੋਇਆ ਹੈ ਅਤੇ ਪੰਚਾਇਤੀ ਚੋਣਾਂ ਤੋਂ ਬਾਅਦ ਪੈਦਾ ਹੋਏ ਤਣਾਅ ਕਾਰਨ ਇਹ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਾਥੀ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਥਾਣੇ ਗਏ ਸਨ ਅਤੇ ਉਨ੍ਹਾਂ ਨੇ ਸਬੰਧਤ ਦਸਤਾਵੇਜ਼ ਦੇਖਣ ਦੀ ਹੀ ਬੇਨਤੀ ਕੀਤੀ ਸੀ।

ਦੂਜੇ ਪਾਸੇ ਅਦਾਲਤ ਨੇ ਪੁਲਿਸ ਨੂੰ ਕਥਿਤ ਘਟਨਾ ਦੀ ਰਿਕਾਰਡਿੰਗ ਪੇਸ਼ ਨਾ ਕਰਨ ਬਾਰੇ ਵੀ ਸਵਾਲ ਕੀਤਾ ਸੀ। ਪੁਲਿਸ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਫੁਟੇਜ ਇਸ ਸਮੇਂ ਉਪਲਬਧ ਨਹੀਂ ਹੈ ਅਤੇ ਇਸ ਦਾ ਕੰਟਰੋਲ ਚੰਡੀਗੜ੍ਹ ਪੱਧਰ ‘ਤੇ ਹੈ। ਇਸ ‘ਤੇ ਬਚਾਅ ਪੱਖ ਨੇ ਦਲੀਲ ਦਿੱਤੀ ਕਿ ਜੇਕਰ ਰਿਕਾਰਡਿੰਗ ਮੌਜੂਦ ਹੈ ਤਾਂ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇ।

 

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *