CM ਮਾਨ ਦੀ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ- ਫੋਰੈਂਸਿਕ ਜਾਂਚ ‘ਚ ਵੀਡੀਓ ਸਹੀ; AAP ਨੇ ਲਗਾਏ ਸਿਆਸਤ ਕਰਨ ਦੇ ਦੋਸ਼

CM ਮਾਨ ਦੀ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ- ਫੋਰੈਂਸਿਕ ਜਾਂਚ ‘ਚ ਵੀਡੀਓ ਸਹੀ; AAP ਨੇ ਲਗਾਏ ਸਿਆਸਤ ਕਰਨ ਦੇ ਦੋਸ਼

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਪੱਧਰ ‘ਤੇ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਏਜੰਸੀਆਂ ਰਾਹੀਂ ਵੀਡੀਓ ਦੀ ਜਾਂਚ ਕਰਵਾਈ, ਜਿਨ੍ਹਾਂ ਦੀਆਂ ਰਿਪੋਰਟਾਂ ਵਿੱਚ ਇਹ ਕਥਿਤ ਵੀਡੀਓ ਸਹੀ ਪਾਈ ਗਈ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਰਿਪੋਰਟ ਜਨਤਕ ਕੀਤੀ ਗਈ ਹੈ। ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਾਅਵਾ ਕੀਤਾ ਕਿ ਇਸ ਕਥਿਤ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮਾਨਤਾ ਪ੍ਰਾਪਤ ਫੋਰੈਂਸਿਕ ਲੈਬਾਂ ਦੇ ਨਾਮ ਸੁਝਾਉਣ ਲਈ ਕਿਹਾ ਗਿਆ ਸੀ, ਪਰ ਅੱਜ ਤੱਕ ਉਨ੍ਹਾਂ ਵੱਲੋਂ ਕਿਸੇ ਵੀ ਲੈਬ ਦਾ ਨਾਮ ਨਹੀਂ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਪੱਧਰ ‘ਤੇ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਏਜੰਸੀਆਂ ਰਾਹੀਂ ਵੀਡੀਓ ਦੀ ਜਾਂਚ ਕਰਵਾਈ, ਜਿਨ੍ਹਾਂ ਦੀਆਂ ਰਿਪੋਰਟਾਂ ਵਿੱਚ ਇਹ ਕਥਿਤ ਵੀਡੀਓ ਸਹੀ ਪਾਈ ਗਈ ਹੈ।

AAP ਦਾ ਪਲਟਵਾਰ, ਕਿਹਾ- ਜਥੇਦਾਰ ਹੁਣ ਸਿਆਸਤ ਦਾ ਹਿੱਸਾ ਬਣ ਗਏ ਹਨ

ਦੂਜੇ ਪਾਸੇ ਜਥੇਦਾਰ ਗੜਗੱਜ ਦੇ ਇਸ ਦਾਅਵੇ ‘ਤੇ ਆਮ ਆਦਮੀ ਪਾਰਟੀ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਆਪ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਇੱਕ ਪਲ ਲਈ ਇਹ ਮੰਨ ਵੀ ਲਿਆ ਜਾਵੇ ਕਿ ਵੀਡੀਓ ਅਸਲੀ ਹੈ, ਤਾਂ ਵੀ ਕਿਤੇ ਇਹ ਸਾਬਤ ਨਹੀਂ ਹੁੰਦਾ ਕਿ ਉਸ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਹੀ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਸ ਵਿਅਕਤੀ ਦਾ ਕੱਦ-ਕਾਠ ਮੁੱਖ ਮੰਤਰੀ ਨਾਲ ਮੇਲ ਖਾਂਦਾ ਹੈ ਅਤੇ ਨਾ ਹੀ ਕੋਈ ਹੋਰ ਸਬੂਤ ਇਸ ਦੀ ਪੁਸ਼ਟੀ ਕਰਦਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੂਰੇ ਮਾਮਲੇ ਦੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇਗੀ ਅਤੇ “ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ” ਹੋ ਜਾਵੇਗਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜਥੇਦਾਰ ਗੜਗੱਜ ਹੁਣ ਖੁੱਲ੍ਹ ਕੇ ਸਿਆਸਤ ਦਾ ਹਿੱਸਾ ਬਣ ਚੁੱਕੇ ਹਨ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੇ ਸਿੱਖ ਪੰਥ ਦਾ ਹੈ, ਨਾ ਕਿ ਕਿਸੇ ਇੱਕ ਸਿਆਸੀ ਧਿਰ ਦਾ। ਪੰਨੂ ਨੇ ਦਾਅਵਾ ਕੀਤਾ ਕਿ ਜਥੇਦਾਰ ਦੀ ਨਿਯੁਕਤੀ ਵੀ ਸੁਖਬੀਰ ਸਿੰਘ ਬਾਦਲ ਦੇ ਕਹਿਣ ‘ਤੇ ਹੋਈ ਸੀ ਅਤੇ ਉਹ ਇੱਕ ਭੋਗ ਸਮਾਗਮ ਦੌਰਾਨ ਲੋਕਾਂ ਨੂੰ ਸੁਖਬੀਰ ਬਾਦਲ ਵਰਗਾ ਬਣਨ ਦੀ ਸਲਾਹ ਵੀ ਦੇ ਚੁੱਕੇ ਹਨ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *