ਪੰਜਾਬ ਕੈਬਨਿਟ ਦੀ ਬੈਠਕ 22 ਜੂਨ ਨੂੰ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀਆਂ ਨੂੰ ਸੱਦਾ ਜਾਰੀ

ਪੰਜਾਬ ਕੈਬਨਿਟ ਦੀ ਬੈਠਕ 22 ਜੂਨ ਨੂੰ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀਆਂ ਨੂੰ ਸੱਦਾ ਜਾਰੀ

ਇਸ ਮੀਟਿੰਗ ਨੂੰ ਖਾਸ ਅਹਿਮੀਅਤ ਇਸ ਲਈ ਵੀ ਦਿੱਤੀ ਜਾ ਰਹੀ ਹੈ ਕਿਉਂਕਿ ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਰਸਮੀ ਪੱਤਰ ਭੇਜੇ ਗਏ ਹਨ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੂਨ, ਸੋਮਵਾਰ ਨੂੰ ਰਾਜ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਲਈ ਸਾਰੇ ਕੈਬਨਿਟ ਮੰਤਰੀਆਂ ਨੂੰ ਰਸਮੀ ਤੌਰ ‘ਤੇ ਸੱਦਾ ਭੇਜ ਦਿੱਤਾ ਗਿਆ ਹੈ, ਹਾਲਾਂਕਿ ਇਸ ਦਾ ਅਧਿਕਾਰਕ ਏਜੰਡਾ ਅਜੇ ਤੱਕ ਸਾਹਮਣੇ ਨਹੀਂ ਆਇਆ।

ਸਰਕਾਰੀ ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਸਰਕਾਰ ਸਾਹਮਣੇ ਖੜ੍ਹੀਆਂ ਵੱਖ-ਵੱਖ ਚੁਣੌਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰਾਜ ਦੇ ਵਿਕਾਸ ਕਾਰਜਾਂ, ਪ੍ਰਸ਼ਾਸਨਿਕ ਮਾਮਲਿਆਂ ਅਤੇ ਲੋਕ ਭਲਾਈ ਨਾਲ ਜੁੜੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਨੂੰ ਖਾਸ ਅਹਿਮੀਅਤ ਇਸ ਲਈ ਵੀ ਦਿੱਤੀ ਜਾ ਰਹੀ ਹੈ ਕਿਉਂਕਿ ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਰਸਮੀ ਪੱਤਰ ਭੇਜੇ ਗਏ ਹਨ।

ਇਸ ਮਾਮਲੇ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਅਤੇ ਉੱਠ ਰਹੇ ਸਵਾਲਾਂ ਦੇ ਮੱਦੇਨਜ਼ਰ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਇਸ ਮੁੱਦੇ ‘ਤੇ ਵਿਚਾਰ ਹੋ ਸਕਦਾ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਰਾਜਨੀਤੀ ਨਾਲ ਜੁੜੇ ਕਈ ਅਹਿਮ ਫੈਸਲਿਆਂ ਦੀ ਦਿਸ਼ਾ ਇਸ ਬੈਠਕ ਤੋਂ ਨਿਰਧਾਰਤ ਹੋ ਸਕਦੀ ਹੈ। ਇਸੇ ਲਈ 22 ਜੂਨ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਉੱਤੇ ਸਿਆਸੀ ਹਲਕਿਆਂ ਦੀ ਖਾਸ ਨਜ਼ਰ ਬਣੀ ਹੋਈ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *