ਅਕਾਲ ਤਖ਼ਤ ਸਾਹਿਬ ਦੀ ਵੀਡੀਓ ਜਾਰੀ ਹੋਣ ਮਗਰੋਂ AAP ਦਾ ਜਵਾਬ, ਬਲਤੇਜ ਪੰਨੂ ਬੋਲੇ- “ਮੁੱਖ ਮੰਤਰੀ ਦਾ ਸਟੈਂਡ ਸਹੀ ਨਿਕਲਿਆ”

ਅਕਾਲ ਤਖ਼ਤ ਸਾਹਿਬ ਦੀ ਵੀਡੀਓ ਜਾਰੀ ਹੋਣ ਮਗਰੋਂ AAP ਦਾ ਜਵਾਬ, ਬਲਤੇਜ ਪੰਨੂ ਬੋਲੇ- “ਮੁੱਖ ਮੰਤਰੀ ਦਾ ਸਟੈਂਡ ਸਹੀ ਨਿਕਲਿਆ”

ਪੰਨੂ ਨੇ ਇਹ ਵੀ ਮੰਗ ਕੀਤੀ ਕਿ ਹੁਣ ਇਹ ਵੀ ਸਾਹਮਣੇ ਲਿਆਂਦਾ ਜਾਵੇ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਅਸਲ ਵਿੱਚ ਕੌਣ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਨਵੀਂ ਚਰਚਾ ਛਿੜ ਗਈ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 15 ਜਨਵਰੀ 2026 ਨੂੰ ਹੋਈ ਪੇਸ਼ੀ ਨਾਲ ਸੰਬੰਧਿਤ ਇੱਕ ਮਹੱਤਵਪੂਰਨ ਵੀਡੀਓ ਰਿਕਾਰਡਿੰਗ ਜਨਤਕ ਕੀਤੀ ਗਈ। ਇਸ ਵੀਡੀਓ ਦੇ ਸਾਹਮਣੇ ਆਉਂਦੇ ਹੀ ਆਮ ਆਦਮੀ ਪਾਰਟੀ (AAP) ਨੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਅਧਿਕਾਰਤ ਬਿਆਨ ਜਾਰੀ ਕੀਤਾ।

AAP ਦੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਹੀ ਇਹ ਦਾਅਵਾ ਕਰਦੇ ਆ ਰਹੇ ਹਨ ਕਿ ਵਿਵਾਦਤ ਵੀਡੀਓ ਫਰਜ਼ੀ ਹੈ। ਉਨ੍ਹਾਂ ਜਥੇਦਾਰ ਸਾਹਿਬ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਜਾਰੀ ਹੋਈ ਰਿਕਾਰਡਿੰਗ ਤੋਂ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਨੇ ਕਦੇ ਵੀ ਇਹ ਨਹੀਂ ਕਿਹਾ ਸੀ ਕਿ ਵੀਡੀਓ ਉਨ੍ਹਾਂ ਵੱਲੋਂ AI ਰਾਹੀਂ ਤਿਆਰ ਕੀਤੀ ਗਈ ਹੈ। ਪੰਨੂ ਨੇ ਇਹ ਵੀ ਮੰਗ ਕੀਤੀ ਕਿ ਹੁਣ ਇਹ ਵੀ ਸਾਹਮਣੇ ਲਿਆਂਦਾ ਜਾਵੇ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਅਸਲ ਵਿੱਚ ਕੌਣ ਹੈ।

ਪੇਸ਼ੀ ਦੌਰਾਨ ਹੋਈ ਗੱਲਬਾਤ ਦੇ ਮੁੱਖ ਅੰਸ਼ ਆਏ ਸਾਹਮਣੇ

ਜਾਰੀ ਕੀਤੀ ਗਈ ਵੀਡੀਓ ਅਨੁਸਾਰ, ਪੇਸ਼ੀ ਸਮੇਂ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ ਕਿਹਾ ਸੀ ਕਿ ਉਹ ਖੁਦ ਇਸ ਗੱਲ ਦਾ ਫੈਸਲਾ ਨਹੀਂ ਕਰ ਸਕਦੇ ਕਿ ਵੀਡੀਓ ਅਸਲੀ ਹੈ ਜਾਂ ਨਕਲੀ ਅਤੇ ਇਹ ਪੂਰੀ ਤਰ੍ਹਾਂ ਜਾਂਚ ਦਾ ਮਾਮਲਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਦੋ ਅਜਿਹੀਆਂ ਫੋਰੈਂਸਿਕ ਲੈਬਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ, ਜਿੱਥੇ ਇਸ ਦੀ ਜਾਂਚ ਕਰਵਾਈ ਜਾ ਸਕੇ।

ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਸੰਬੰਧਿਤ ਵੀਡੀਓ ਪੂਰੀ ਤਰ੍ਹਾਂ ਜਾਅਲੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਖੁਦ ਵੀ ਚਾਹੁੰਦੇ ਹਨ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਹੋਵੇ, ਤਾਂ ਜੋ ਅਸਲੀਅਤ ਲੋਕਾਂ ਸਾਹਮਣੇ ਆ ਸਕੇ ਅਤੇ ਸਾਰੇ ਸ਼ੰਕੇ ਦੂਰ ਹੋ ਸਕਣ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *