ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
26 ਜੂਨ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੌਸਮ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਕਈ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕਰਦਿਆਂ ਹਨੇਰੀ, ਤੂਫ਼ਾਨ, ਬਿਜਲੀ ਚਮਕਣ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ ਤਿੰਨ ਦਿਨਾਂ ਦਾ ਮੌਸਮ
26 ਜੂਨ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
27 ਅਤੇ 28 ਜੂਨ ਨੂੰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਬਾਰਿਸ਼ ਦੀ ਸੰਭਾਵਨਾ ਵੀ ਘੱਟ ਦੱਸੀ ਗਈ ਹੈ।
ਤਾਪਮਾਨ ‘ਚ ਦਰਜ ਹੋਇਆ ਵਾਧਾ
ਪਿਛਲੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਆਮ ਦੇ ਨੇੜੇ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਤੇ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 39.8 ਡਿਗਰੀ, ਚੰਡੀਗੜ੍ਹ ਏਅਰਪੋਰਟ 38.8 ਡਿਗਰੀ, ਅੰਮ੍ਰਿਤਸਰ 37.2 ਡਿਗਰੀ, ਲੁਧਿਆਣਾ 37.8 ਡਿਗਰੀ, ਪਟਿਆਲਾ 38.6 ਡਿਗਰੀ, ਪਠਾਨਕੋਟ 40.0 ਡਿਗਰੀ, ਬਠਿੰਡਾ 39.5 ਡਿਗਰੀ, ਫਰੀਦਕੋਟ 39.5 ਡਿਗਰੀ, ਗੁਰਦਾਸਪੁਰ 38.5 ਡਿਗਰੀ ਅਤੇ ਬੱਲੋਵਾਲ ਸੌਂਖੜੀ 38.0 ਡਿਗਰੀ ਰਿਹਾ।
ਇਸ ਤੋਂ ਇਲਾਵਾ ਅਬੋਹਰ ਵਿੱਚ 40.4 ਡਿਗਰੀ, ਫਿਰੋਜ਼ਪੁਰ ਵਿੱਚ 38.9 ਡਿਗਰੀ, ਥੀਨ ਡੈਮ ਵਿੱਚ 36.2 ਡਿਗਰੀ, ਰੋਪੜ ਵਿੱਚ 36.6 ਡਿਗਰੀ, ਭਾਖੜਾ ਡੈਮ ਵਿੱਚ 39.0 ਡਿਗਰੀ, ਸ੍ਰੀ ਅਨੰਦਪੁਰ ਸਾਹਿਬ ਵਿੱਚ 37.8 ਡਿਗਰੀ, ਮੁਹਾਲੀ ਵਿੱਚ 38.0 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 36.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਕਈ ਖੇਤਰਾਂ ‘ਚ ਹੋਈ ਵਰਖਾ
ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 30.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੁਹਾਲੀ, ਭਾਖੜਾ ਡੈਮ, ਥੀਨ ਡੈਮ ਅਤੇ ਪਠਾਨਕੋਟ ਵਿੱਚ 1-1 ਮਿਲੀਮੀਟਰ ਬਾਰਿਸ਼ ਹੋਈ, ਜਦਕਿ ਪਟਿਆਲਾ ਵਿੱਚ 0.6 ਮਿਲੀਮੀਟਰ ਵਰਖਾ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਵੀ ਹਲਕੀ ਬਾਰਿਸ਼ ਰਿਕਾਰਡ ਕੀਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
