ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ ‘ਤੇ ਅਕਾਲ ਤਖ਼ਤ ਸਖ਼ਤ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ 29 ਜੂਨ ਲਈ ਤਲਬ ਕੀਤਾ

ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ ‘ਤੇ ਅਕਾਲ ਤਖ਼ਤ ਸਖ਼ਤ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ 29 ਜੂਨ ਲਈ ਤਲਬ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਪੰਜਾਬ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਗਏ ਹਨ।

ਸ੍ਰੀ ਅਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਹਿਮ ਕਦਮ ਚੁੱਕਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਪੰਜਾਬ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਗਏ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਵੈੱਬਸਾਈਟ ‘ਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਰਾਹੀਂ ਵ੍ਹਾਟਸਐਪ ਉੱਤੇ 17 ਅਤੇ 18 ਜੂਨ 2026 ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੂੰ 23 ਜੂਨ 2026 ਨੂੰ ਵੱਖਰੇ ਤੌਰ ‘ਤੇ ਪੱਤਰ ਭੇਜਿਆ ਗਿਆ ਹੈ।

ਬਗੀਚਾ ਸਿੰਘ ਨੇ ਕਿਹਾ ਕਿ ਸਾਰੇ ਸੰਬੰਧਤ ਵਿਧਾਇਕਾਂ ਅਤੇ ਮੰਤਰੀਆਂ ਨਾਲ ਟੈਲੀਫੋਨ ਰਾਹੀਂ ਵੀ ਸੰਪਰਕ ਕੀਤਾ ਗਿਆ ਹੈ। ਸਕੱਤਰੇਤ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ ਕਿ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਨਿਰਧਾਰਤ ਮਿਤੀ ‘ਤੇ ਹਾਜ਼ਰੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਕਾਨੂੰਨੀ ਸੋਧ ਨਾਲ ਸਬੰਧਤ ਮੁੱਦੇ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਸਾਰੇ ਪੱਖਾਂ ਦੀ ਰਾਏ ਸੁਣਨ ਲਈ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਾ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਦੇ ਗੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਸਬੰਧੀ ਆਪਣਾ ਲਿਖਤੀ ਪੱਖ 29 ਜੂਨ ਤੋਂ ਪਹਿਲਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਭੇਜਣ, ਤਾਂ ਜੋ ਮਾਮਲੇ ਨਾਲ ਜੁੜੇ ਸਾਰੇ ਪੱਖਾਂ ‘ਤੇ ਵਿਚਾਰ ਕਰਨ ਤੋਂ ਬਾਅਦ ਅਗਲਾ ਫੈਸਲਾ ਲਿਆ ਜਾ ਸਕੇ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *