ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਗੁਰੂਸਰ ਵਿਖੇ ਜਾਗਰੂਕਤਾ ਕੈਂਪ, ਨਸ਼ਾ ਪੀੜਤਾਂ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਗੁਰੂਸਰ ਵਿਖੇ ਜਾਗਰੂਕਤਾ ਕੈਂਪ, ਨਸ਼ਾ ਪੀੜਤਾਂ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ

ਇਸ ਮੌਕੇ ਕਾਊਂਸਲਰ ਅਮਨਦੀਪ ਕੌਰ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਇਲਾਜ ਸੇਵਾਵਾਂ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਫਰੀਦਕੋਟ

ਬਿਊਰੋ ਰਿਪੋਰਟ

ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਪਿੰਡ ਗੁਰੂਸਰ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਸਮਾਜਕ ਸਹਿਯੋਗ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।

ਇਹ ਸਮਾਗਮ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ, ਨੋਡਲ ਅਫ਼ਸਰ ਡਾ. ਵਿਸ਼ਵਦੀਪ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਪ੍ਰੀਤ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐਚਸੀ ਗੁਰੂਸਰ ਦੇ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ।

ਇਸ ਮੌਕੇ ਕਾਊਂਸਲਰ ਅਮਨਦੀਪ ਕੌਰ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਇਲਾਜ ਸੇਵਾਵਾਂ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਇੱਕ ਮਰੀਜ਼ ਹੁੰਦਾ ਹੈ, ਜਿਸ ਨੂੰ ਇਲਾਜ ਅਤੇ ਸਮਾਜ ਦੇ ਸਹਿਯੋਗ ਦੀ ਲੋੜ ਹੁੰਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਪੀੜਤ ਵਿਅਕਤੀਆਂ ਨਾਲ ਵਿਤਕਰਾ ਕਰਨ ਜਾਂ ਉਨ੍ਹਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਦਾ ਮਨੋਬਲ ਵਧਾਇਆ ਜਾਵੇ ਅਤੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਜਾਂ ਨਜ਼ਦੀਕੀ ਸਿਹਤ ਸੰਸਥਾ ਤੱਕ ਪਹੁੰਚਣ ਵਿੱਚ ਮਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਓਟ ਕੇਂਦਰਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਮਾਹਿਰ ਡਾਕਟਰਾਂ, ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਮੁਫ਼ਤ ਇਲਾਜ ਦੇ ਨਾਲ-ਨਾਲ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ, ਤਾਂ ਜੋ ਮਰੀਜ਼ ਮਾਨਸਿਕ ਤੌਰ ‘ਤੇ ਮਜ਼ਬੂਤ ਹੋ ਕੇ ਨਸ਼ੇ ਤੋਂ ਮੁਕਤੀ ਹਾਸਲ ਕਰ ਸਕਣ। ਇਸ ਮੌਕੇ ਨਵਨੀਤ ਸਿੰਘ, ਰੀਨਾ, ਸੁਖਪ੍ਰੀਤ ਕੌਰ, ਵੀਰਾਵੰਤੀ ਅਤੇ ਸਿਹਤ ਵਿਭਾਗ ਦਾ ਸਮੂਹ ਸਟਾਫ਼ ਵੀ ਹਾਜ਼ਰ ਰਿਹਾ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *