ਮਜੀਠਾ ਥਾਣਾ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ, ਅਦਾਲਤ ਤੋਂ ਵੱਡੀ ਰਾਹਤ
ਮਜੀਠਾ ਪੁਲਿਸ ਥਾਣਾ ਮਾਮਲੇ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਪਹਿਲਾਂ ਦਿੱਤੀ ਅੰਤਰਿਮ ਜ਼ਮਾਨਤ ਤੋਂ ਬਾਅਦ ਹੁਣ ਉਨ੍ਹਾਂ ਨੂੰ ਪੱਕੀ ਜ਼ਮਾਨਤ ਵੀ ਦੇ ਦਿੱਤੀ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਪੰਜਾਬ ਦੀ ਸਿਆਸਤ ਨਾਲ ਜੁੜੇ ਇੱਕ ਅਹਿਮ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਮਜੀਠਾ ਪੁਲਿਸ ਥਾਣਾ ਮਾਮਲੇ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਪਹਿਲਾਂ ਦਿੱਤੀ ਅੰਤਰਿਮ ਜ਼ਮਾਨਤ ਤੋਂ ਬਾਅਦ ਹੁਣ ਉਨ੍ਹਾਂ ਨੂੰ ਪੱਕੀ ਜ਼ਮਾਨਤ ਵੀ ਦੇ ਦਿੱਤੀ ਹੈ।
ਮਜੀਠਾ ਪੁਲਿਸ ਥਾਣੇ ‘ਤੇ ਕਥਿਤ ਹਮਲੇ ਨਾਲ ਸਬੰਧਤ ਕੇਸ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦਾਇਰ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਬੀਤੇ ਦਿਨ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ 4 ਜੁਲਾਈ ਨੂੰ ਸੁਣਾ ਦਿੱਤਾ ਗਿਆ।
ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪੱਕੀ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਹੁਣ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
