ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਪੈਰੋਲ ਅਰਜ਼ੀ ਦਾ ਹੋਇਆ ਨਿਪਟਾਰਾ
ਹਵਾਰਾ ਦੇ ਵਕੀਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੈਰੋਲ ਲਈ ਨਵੀਂ ਅਰਜ਼ੀ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕਰਨਗੇ।

ਚੰਡੀਗੜ੍ਹ
ਬਿਊਰੋ ਰਿਪੋਰਟ
ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਦਾਇਰ ਕੀਤੀ ਗਈ ਪੈਰੋਲ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਵੱਲੋਂ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ।
ਹਵਾਰਾ ਦੇ ਵਕੀਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੈਰੋਲ ਲਈ ਨਵੀਂ ਅਰਜ਼ੀ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/