ਪੰਜਾਬ ਦੇ ਸਕੂਲਾਂ ‘ਚ 12 ਜੁਲਾਈ ਨੂੰ ਵੀ ਚੱਲਣਗੇ SIR ਕੈਂਪ, ਵੋਟਰਾਂ ਲਈ ਫਾਰਮ ਜਮ੍ਹਾਂ ਕਰਵਾਉਣ ਦਾ ਮੌਕਾ

ਪੰਜਾਬ ਦੇ ਸਕੂਲਾਂ ‘ਚ 12 ਜੁਲਾਈ ਨੂੰ ਵੀ ਚੱਲਣਗੇ SIR ਕੈਂਪ, ਵੋਟਰਾਂ ਲਈ ਫਾਰਮ ਜਮ੍ਹਾਂ ਕਰਵਾਉਣ ਦਾ ਮੌਕਾ

ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣੇ ਫਾਰਮ ਨਹੀਂ ਭਰੇ, ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾ ਕੇ ਫਾਰਮ ਹਾਸਲ ਕਰ ਸਕਦੇ ਹਨ ਅਤੇ ਉਸੇ ਥਾਂ ਜਮ੍ਹਾਂ ਵੀ ਕਰਵਾ ਸਕਦੇ ਹਨ

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਵਿੱਚ ਵਿਸ਼ੇਸ਼ ਵੋਟਰ ਸੂਚੀ ਸੁਧਾਰ ਮੁਹਿੰਮ (SIR) ਨੂੰ ਰਫ਼ਤਾਰ ਦੇਣ ਲਈ ਸੂਬਾ ਸਰਕਾਰ ਵੱਲੋਂ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੋਟਰ ਆਪਣੇ ਭਰੇ ਹੋਏ ਫਾਰਮ ਜਮ੍ਹਾਂ ਕਰਵਾ ਸਕਣਗੇ ਅਤੇ ਵੋਟਰ ਸੂਚੀ ਨਾਲ ਸਬੰਧਤ ਹੋਰ ਜ਼ਰੂਰੀ ਕੰਮ ਵੀ ਕਰਵਾ ਸਕਣਗੇ।

ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣੇ ਫਾਰਮ ਨਹੀਂ ਭਰੇ, ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾ ਕੇ ਫਾਰਮ ਹਾਸਲ ਕਰ ਸਕਦੇ ਹਨ ਅਤੇ ਉਸੇ ਥਾਂ ਜਮ੍ਹਾਂ ਵੀ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਜਾਂ ਕਿਸੇ ਹੋਰ ਜਾਣਕਾਰੀ ਲਈ ਉਹ ਬੂਥ ਲੈਵਲ ਅਫ਼ਸਰ (BLO) ਨਾਲ ਸੰਪਰਕ ਕਰ ਸਕਦੇ ਹਨ। ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਜਾਣਗੇ।

ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਖੁੱਲ੍ਹੇ ਰੱਖਣ ਦੇ ਹੁਕਮ

ਜਿਨ੍ਹਾਂ ਬੀਐਲਓਜ਼ ਵੱਲੋਂ ਪਹਿਲਾਂ ਹੀ ਫਾਰਮ ਇਕੱਠੇ ਕੀਤੇ ਜਾ ਚੁੱਕੇ ਹਨ, ਉਹ 11 ਅਤੇ 12 ਜੁਲਾਈ ਦੌਰਾਨ ਉਨ੍ਹਾਂ ਨੂੰ ਡਿਜੀਟਾਈਜ਼ ਕਰਨ ਅਤੇ ਰਹਿ ਗਈਆਂ ਕਮੀਆਂ ਨੂੰ ਦੂਰ ਕਰਨ ਦਾ ਕੰਮ ਕਰਨਗੇ। ਇਸ ਲਈ ਰਾਜ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਜਨਤਕ ਛੁੱਟੀ ਹੋਣ ਦੇ ਬਾਵਜੂਦ ਆਮ ਦਿਨਾਂ ਵਾਂਗ ਖੁੱਲ੍ਹਾ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਇਨ੍ਹਾਂ ਕੈਂਪਾਂ ਦੀ ਖੁਦ ਨਿਗਰਾਨੀ ਕਰਨ ਲਈ ਵੀ ਕਿਹਾ ਹੈ।

ਚੋਣੀ ਕੰਮਾਂ ਲਈ ਸਕੂਲ ਸਟਾਫ਼ ਦੀਆਂ ਡਿਊਟੀਆਂ

ਸਿੱਖਿਆ ਵਿਭਾਗ ਦੇ ਅਧਿਕਾਰਤ ਹੁਕਮਾਂ ਮੁਤਾਬਕ 11 ਅਤੇ 12 ਜੁਲਾਈ ਨੂੰ ਸਾਰੇ ਸਕੂਲਾਂ ਦਾ ਸਟਾਫ਼ ਡਿਊਟੀ ‘ਤੇ ਹਾਜ਼ਰ ਰਹੇਗਾ। ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਰਮਚਾਰੀ SIR-2026 ਨਾਲ ਸਬੰਧਤ ਕੰਮਾਂ ਵਿੱਚ ਚੋਣ ਅਮਲੇ ਦੀ ਮਦਦ ਕਰਨਗੇ ਅਤੇ ਪੂਰਾ ਸਹਿਯੋਗ ਦੇਣਗੇ।

24 ਜੁਲਾਈ ਤੱਕ ਜਾਰੀ ਰਹੇਗੀ ਘਰ-ਘਰ ਸਰਵੇਖਣ ਮੁਹਿੰਮ

ਪੰਜਾਬ ਵਿੱਚ 25 ਜੂਨ ਤੋਂ ਸ਼ੁਰੂ ਹੋਈ ਘਰ-ਘਰ ਸਰਵੇਖਣ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ। ਇਨ੍ਹਾਂ ਵਿਸ਼ੇਸ਼ SIR ਕੈਂਪਾਂ ਦਾ ਮਕਸਦ ਨਿਰਧਾਰਤ ਸਮਾਂ-ਸੀਮਾ ਅੰਦਰ ਇਸ ਪੂਰੀ ਪ੍ਰਕਿਰਿਆ ਨੂੰ ਮੁਕੰਮਲ ਕਰਨਾ ਹੈ। ਕੈਂਪਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਕੂਲ ਸਟਾਫ਼ ਦੇ ਨਾਲ-ਨਾਲ ਮਾਲੀਆ ਵਿਭਾਗ ਦੇ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਸਥਾਨਕ ਸੰਸਥਾਵਾਂ ਦੇ ਕਰਮਚਾਰੀਆਂ ਦੀਆਂ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *