ਅੰਗੋਲਾ ਤੋਂ ਦੋ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਪੰਜਾਬ-ਹਰਿਆਣਾ ਪੁਲਿਸ ਦੀ ਸਾਂਝੀ ਕਾਰਵਾਈ ਨੂੰ ਵੱਡੀ ਕਾਮਯਾਬੀ

ਅੰਗੋਲਾ ਤੋਂ ਦੋ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਪੰਜਾਬ-ਹਰਿਆਣਾ ਪੁਲਿਸ ਦੀ ਸਾਂਝੀ ਕਾਰਵਾਈ ਨੂੰ ਵੱਡੀ ਕਾਮਯਾਬੀ

ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਦੋਵਾਂ ਰਾਜਾਂ ਦੀ ਪੁਲਿਸ ਨੇ ਅਫ਼ਰੀਕੀ ਦੇਸ਼ ਅੰਗੋਲਾ ਤੋਂ ਦੋ ਮੋਸਟ ਵਾਂਟੇਡ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਕਾਨੂੰਨ ਦੀ ਪਕੜ ਤੋਂ ਬਾਹਰ ਸਨ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਅਤੇ ਹਰਿਆਣਾ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਚਲਾਈ ਗਈ ਇੱਕ ਅੰਤਰਰਾਸ਼ਟਰੀ ਮੁਹਿੰਮ ਦੌਰਾਨ ਅਹਿਮ ਸਫਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਦੋਵਾਂ ਰਾਜਾਂ ਦੀ ਪੁਲਿਸ ਨੇ ਅਫ਼ਰੀਕੀ ਦੇਸ਼ ਅੰਗੋਲਾ ਤੋਂ ਦੋ ਮੋਸਟ ਵਾਂਟੇਡ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਕਾਨੂੰਨ ਦੀ ਪਕੜ ਤੋਂ ਬਾਹਰ ਸਨ।

ਇੱਕ ਮੁਲਜ਼ਮ ਹਰਿਆਣਾ ਪੁਲਿਸ ਦੀ ਮੋਸਟ ਵਾਂਟੇਡ ਸੂਚੀ ਵਿੱਚ ਸੀ

ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵੀਰੇਂਦਰ ਉਰਫ਼ ਜੋਬਨ ਅੰਮ੍ਰਿਤਸਰ ਦੇ ਪਿੰਡ ਸੈਦੋਕੇ ਦਾ ਵਸਨੀਕ ਹੈ, ਜਦਕਿ ਦੂਜਾ ਮੁਲਜ਼ਮ ਮਨਜੋਤ ਸਿੰਘ ਹਰਿਆਣਾ ਪੁਲਿਸ ਵੱਲੋਂ ਐਲਾਨਿਆ ਗਿਆ ਮੋਸਟ ਵਾਂਟੇਡ ਅਪਰਾਧੀ ਸੀ।

ਉਨ੍ਹਾਂ ਦੱਸਿਆ ਕਿ ਦੋਵੇਂ ਗੈਂਗਸਟਰ ਅੰਗੋਲਾ ਵਿੱਚ ਬੈਠ ਕੇ ਫਿਰੌਤੀ ਦੀਆਂ ਧਮਕੀਆਂ ਦੇਣ, ਗੋਲੀਬਾਰੀ ਦੀਆਂ ਵਾਰਦਾਤਾਂ ਕਰਵਾਉਣ ਅਤੇ ਕਤਲਾਂ ਲਈ ਸੁਪਾਰੀ ਦੇਣ ਵਰਗੀਆਂ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਪੁਲਿਸ ਨੂੰ ਉਮੀਦ ਹੈ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਅਜਿਹੇ ਅਪਰਾਧਾਂ ‘ਤੇ ਕਾਫ਼ੀ ਹੱਦ ਤੱਕ ਰੋਕ ਲੱਗੇਗੀ।

ਵੀਰੇਂਦਰ ਉਰਫ਼ ਜੋਬਨ ‘ਤੇ 5 ਲੱਖ ਰੁਪਏ ਦਾ ਇਨਾਮ ਸੀ

ਅਧਿਕਾਰੀਆਂ ਅਨੁਸਾਰ ਵੀਰੇਂਦਰ ਉਰਫ਼ ਜੋਬਨ ਪੰਜਾਬ ਪੁਲਿਸ ਨੂੰ ਚਾਰ ਕਤਲ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ 5 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਦੋਵਾਂ ਰਾਜਾਂ ਦੀ ਪੁਲਿਸ, ਕੇਂਦਰੀ ਏਜੰਸੀਆਂ ਅਤੇ ਭਾਰਤ-ਅੰਗੋਲਾ ਵਿਚਾਲੇ ਤਾਲਮੇਲ ਤੋਂ ਬਾਅਦ 18 ਜੁਲਾਈ ਦੇ ਆਸ-ਪਾਸ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਹੁਣ ਉਨ੍ਹਾਂ ਨੂੰ ਭਾਰਤ ਵਾਪਸ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *