ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ, 3 ਅਗਸਤ ਤੋਂ ਸ਼ੁਰੂ ਹੋਵੇਗਾ ਇਜਲਾਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਇਜਲਾਸ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ। ਇਸ ਕਰਕੇ ਇਸ ਨੂੰ ਸਿਆਸੀ ਤੌਰ ‘ਤੇ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਸਰਕਾਰ ਕਈ ਅਹਿਮ ਮੁੱਦਿਆਂ ਅਤੇ ਲੋਕ ਭਲਾਈ ਨਾਲ ਸਬੰਧਤ ਮਾਮਲਿਆਂ ‘ਤੇ ਆਪਣਾ ਪੱਖ ਸਦਨ ਵਿੱਚ ਰੱਖੇਗੀ।
