ਨੀਟ ਵਿਵਾਦ ‘ਤੇ PM ਰਿਹਾਇਸ਼ ਵੱਲ ਕਾਂਗਰਸ ਦਾ ਮਾਰਚ, ਰਾਹੁਲ-ਪ੍ਰਿਯੰਕਾ ਅੱਗੇ, ਚੰਨੀ ਤੇ ਰੰਧਾਵਾ ਹਿਰਾਸਤ ‘ਚ

ਨੀਟ ਵਿਵਾਦ ‘ਤੇ PM ਰਿਹਾਇਸ਼ ਵੱਲ ਕਾਂਗਰਸ ਦਾ ਮਾਰਚ, ਰਾਹੁਲ-ਪ੍ਰਿਯੰਕਾ ਅੱਗੇ, ਚੰਨੀ ਤੇ ਰੰਧਾਵਾ ਹਿਰਾਸਤ ‘ਚ

ਇਸ ਦੌਰਾਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਮਾਰਚ ਸੰਸਦ ਭਵਨ ਤੋਂ ਸ਼ੁਰੂ ਹੋ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਵਧਿਆ।

ਨਵੀਂ ਦਿੱਲੀ

ਬਿਊਰੋ ਰਿਪੋਰਟ

ਨੀਟ-ਯੂਜੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦਾ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਿਯੰਕਾ ਗਾਂਧੀ ਸਮੇਤ ਕਈ ਵਿਰੋਧੀ ਆਗੂਆਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਇਸ ਦੌਰਾਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਮਾਰਚ ਸੰਸਦ ਭਵਨ ਤੋਂ ਸ਼ੁਰੂ ਹੋ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਵਧਿਆ।

ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਕਈ ਆਗੂ ਵੀ ਸਰਗਰਮ ਨਜ਼ਰ ਆਏ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਈ ਆਗੂਆਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਇਸ ਦੌਰਾਨ ਪੁਲਿਸ ਨੇ ਚੰਨੀ, ਰੰਧਾਵਾ ਅਤੇ ਕਈ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਬੱਸਾਂ ਰਾਹੀਂ ਹੋਰ ਥਾਂ ਭੇਜ ਦਿੱਤਾ।

 

ਰਾਹੁਲ ਗਾਂਧੀ ਨੇ ਸਰਕਾਰ ‘ਤੇ ਚੁੱਕੇ ਸਵਾਲ

ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪ੍ਰਦਰਸ਼ਨ ਦੀ ਵੀਡੀਓ ਸਾਂਝੀ ਕਰਦਿਆਂ ਲਿਖਿਆ, “ਅਸੀਂ ਨੌਜਵਾਨ ਵਿਦਿਆਰਥੀਆਂ ਨਾਲ ਹੋਈ ਕਾਰਵਾਈ ਬਾਰੇ ਜਵਾਬ ਮੰਗਣ ਲਈ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਹਾਂ। ਸਰਕਾਰ ਨਾ ਤਾਂ ਜ਼ਿੰਮੇਵਾਰੀ ਲੈ ਰਹੀ ਹੈ ਅਤੇ ਨਾ ਹੀ ਸੰਸਦ ਵਿੱਚ ਇਸ ਮੁੱਦੇ ‘ਤੇ ਚਰਚਾ ਕਰਨਾ ਚਾਹੁੰਦੀ ਹੈ। ਭਾਰਤ ਦੇ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗਿਆ ਹੋਇਆ ਹੈ।”

ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ, ਪਰ ਸਰਕਾਰ ਦੇ ਮੰਤਰੀ ਆਪਣੀਆਂ ਕੁਰਸੀਆਂ ਬਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੋਵੇ ਅਤੇ ਜ਼ਿੰਮੇਵਾਰ ਲੋਕ ਅਹੁਦੇ ‘ਤੇ ਬਣੇ ਰਹਿਣ, ਉੱਥੇ ਨਿਆਂ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਵਿੱਚ ਜਵਾਬਦੇਹੀ ਤੋਂ ਬਚ ਰਹੀ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਆਪਣਾ ਪੱਖ ਰੱਖਣਾ ਚਾਹੀਦਾ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *