ਵਾਂਗਚੁਕ, ਅਭਿਜੀਤ ਦੀਪਕੇ ਤੇ ਕੁਣਾਲ ਕਾਮਰਾ ਖ਼ਿਲਾਫ਼ FIR ਦੀ ਮੰਗ, ਚੰਡੀਗੜ੍ਹ ਕੋਰਟ ਨੇ ਪੁਲਿਸ ਨੂੰ ਭੇਜਿਆ ਨੋਟਿਸ
ਸੋਮਵਾਰ ਨੂੰ ਅਦਾਲਤ ਨੇ ਪਟੀਸ਼ਨ ਨੂੰ ਸੁਣਵਾਈ ਲਈ ਸਵੀਕਾਰ ਕਰਦਿਆਂ ਪੁਲਿਸ ਨੂੰ ਆਪਣਾ ਪੱਖ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।

ਚੰਡੀਗੜ੍ਹ
ਬਿਊਰੋ ਰਿਪੋਰਟ
ਸਮਾਜਿਕ ਕਾਰਕੁਨ ਅਤੇ ਸਿੱਖਿਆਵਿਦ ਸੋਨਮ ਵਾਂਗਚੁਕ, ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਕਾਮੇਡੀਅਨ ਕੁਣਾਲ ਕਾਮਰਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਇਹ ਪਟੀਸ਼ਨ ਐਡਵੋਕੇਟ ਵਿਭੂ ਸੈਣੀ ਵੱਲੋਂ ਦਾਇਰ ਕੀਤੀ ਗਈ ਹੈ। ਸੋਮਵਾਰ ਨੂੰ ਅਦਾਲਤ ਨੇ ਪਟੀਸ਼ਨ ਨੂੰ ਸੁਣਵਾਈ ਲਈ ਸਵੀਕਾਰ ਕਰਦਿਆਂ ਪੁਲਿਸ ਨੂੰ ਆਪਣਾ ਪੱਖ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।
ਪਟੀਸ਼ਨ ਵਿੱਚ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨ ਦਾ ਵੀ ਹਵਾਲਾ ਦਿੱਤਾ ਗਿਆ ਹੈ ਅਤੇ ਉਸ ਸਬੰਧੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਪੁਲਿਸ ਦਾ ਜਵਾਬ ਅਤੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹੀ ਕੋਈ ਅਗਲਾ ਹੁਕਮ ਜਾਰੀ ਕੀਤਾ ਜਾਵੇਗਾ। ਫਿਲਹਾਲ ਅਦਾਲਤ ਨੇ ਨਾ ਤਾਂ ਕਿਸੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ ਅਤੇ ਨਾ ਹੀ ਕਿਸੇ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
