ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਰਹੇਗਾ ਬੰਦ, ਕੇਂਦਰ ਨੇ ਦੱਸੀ ਵਜ੍ਹਾ
ਉਹ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਨਵੀਂ ਦਿੱਲੀ
ਬਿਊਰੋ ਰਿਪੋਰਟ
ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਨਹੀਂ ਖੋਲ੍ਹਿਆ ਜਾਵੇਗਾ।
ਲੋਕ ਸਭਾ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਹਿਲਗਾਮ ਹਮਲੇ ਤੋਂ ਬਾਅਦ ਪੈਦਾ ਹੋਏ ਸੁਰੱਖਿਆ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਲਾਂਘਾ ਬੰਦ ਰੱਖਣ ਦਾ ਫੈਸਲਾ ਜਾਰੀ ਰੱਖਿਆ ਹੈ। ਉਹ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਰਹੇ ਸਨ। ਮੰਤਰੀ ਨੇ ਕਿਹਾ ਕਿ ਲਾਂਘਾ ਮੁੜ ਸ਼ੁਰੂ ਕਰਨ ਲਈ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਕਈ ਮੰਗ ਪੱਤਰ ਮਿਲੇ ਹਨ, ਪਰ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਫਿਲਹਾਲ ਲਾਂਘਾ ਬੰਦ ਰੱਖਣ ਦਾ ਫੈਸਲਾ ਹੀ ਬਰਕਰਾਰ ਰਹੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
