ਡੀਏ ਦੇ ਮੁੱਦੇ ‘ਤੇ ਪੰਜਾਬ ਦੇ ਮੁਲਾਜ਼ਮਾਂ ਦੀ ਵੱਡੀ ਕਾਨੂੰਨੀ ਤਿਆਰੀ, ਸੁਪਰੀਮ ਕੋਰਟ ‘ਚ ਕੈਵੀਅਟ ਪਟੀਸ਼ਨ ਦਾਇਰ

ਡੀਏ ਦੇ ਮੁੱਦੇ ‘ਤੇ ਪੰਜਾਬ ਦੇ ਮੁਲਾਜ਼ਮਾਂ ਦੀ ਵੱਡੀ ਕਾਨੂੰਨੀ ਤਿਆਰੀ, ਸੁਪਰੀਮ ਕੋਰਟ ‘ਚ ਕੈਵੀਅਟ ਪਟੀਸ਼ਨ ਦਾਇਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਆਏ ਅਹਿਮ ਫੈਸਲੇ ਤੋਂ ਬਾਅਦ ਹੁਣ ਮੁਲਾਜ਼ਮ ਜਥੇਬੰਦੀਆਂ ਨੇ ਸੁਪਰੀਮ ਕੋਰਟ ਵਿੱਚ ਵੀ ਆਪਣਾ ਪੱਖ ਮਜ਼ਬੂਤ ਕਰਨ ਲਈ ਕਾਨੂੰਨੀ ਕਦਮ ਚੁੱਕ ਲਿਆ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਨਾਲ ਸਬੰਧਤ ਵਿਵਾਦ ਹੁਣ ਨਵੇਂ ਪੜਾਅ ਵਿੱਚ ਦਾਖਲ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਆਏ ਅਹਿਮ ਫੈਸਲੇ ਤੋਂ ਬਾਅਦ ਹੁਣ ਮੁਲਾਜ਼ਮ ਜਥੇਬੰਦੀਆਂ ਨੇ ਸੁਪਰੀਮ ਕੋਰਟ ਵਿੱਚ ਵੀ ਆਪਣਾ ਪੱਖ ਮਜ਼ਬੂਤ ਕਰਨ ਲਈ ਕਾਨੂੰਨੀ ਕਦਮ ਚੁੱਕ ਲਿਆ ਹੈ।

ਕਰਮਚਾਰੀ ਜਥੇਬੰਦੀਆਂ ਨੂੰ ਇਹ ਖ਼ਦਸ਼ਾ ਹੈ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਸਕਦੀ ਹੈ। ਇਸ ਸੰਭਾਵਨਾ ਨੂੰ ਦੇਖਦੇ ਹੋਏ, ਸਰਕਾਰ ਵੱਲੋਂ ਕੋਈ ਅਪੀਲ ਦਾਇਰ ਕੀਤੇ ਜਾਣ ਤੋਂ ਪਹਿਲਾਂ ਹੀ ਮੁਲਾਜ਼ਮਾਂ ਨੇ 5 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਕੈਵੀਅਟ ਪਟੀਸ਼ਨ ਦਾਖਲ ਕਰਵਾ ਦਿੱਤੀ ਹੈ।

ਕਾਨੂੰਨੀ ਮਾਹਿਰਾਂ ਦੇ ਅਨੁਸਾਰ ਕੈਵੀਅਟ ਪਟੀਸ਼ਨ ਦਾ ਮਕਸਦ ਇਹ ਹੁੰਦਾ ਹੈ ਕਿ ਜੇਕਰ ਸਰਕਾਰ ਇਸ ਮਾਮਲੇ ਵਿੱਚ ਕੋਈ ਅਪੀਲ ਜਾਂ ਹੋਰ ਪਟੀਸ਼ਨ ਦਾਇਰ ਕਰੇ ਤਾਂ ਅਦਾਲਤ ਕਿਸੇ ਵੀ ਇਕਤਰਫ਼ਾ ਹੁਕਮ ਤੋਂ ਪਹਿਲਾਂ ਕਰਮਚਾਰੀਆਂ ਦਾ ਪੱਖ ਵੀ ਸੁਣੇ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਡੀਏ ਦੀ ਬਕਾਇਆ ਰਕਮ ਕਰਮਚਾਰੀਆਂ ਦਾ ਜਾਇਜ਼ ਹੱਕ ਹੈ ਅਤੇ ਇਸ ਸਬੰਧੀ ਹਾਈਕੋਰਟ ਪਹਿਲਾਂ ਹੀ ਸਪੱਸ਼ਟ ਫੈਸਲਾ ਦੇ ਚੁੱਕੀ ਹੈ। ਹੁਣ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦਾ ਪੱਖ ਪੂਰੀ ਮਜ਼ਬੂਤੀ ਨਾਲ ਰੱਖਿਆ ਜਾਵੇ। ਫਿਲਹਾਲ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਅਪੀਲ ਕਰਦੀ ਹੈ ਜਾਂ ਨਹੀਂ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *