ਚੰਡੀਗੜ੍ਹ ਦੀ ਮਹਾਰੋਸ਼ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਫਰੀਦਕੋਟ ਨੇ ਵੱਡੀ ਗਿਣਤੀ ਵਿੱਚ ਕੀਤੀ ਸ਼ਮੂਲੀਅਤ

ਚੰਡੀਗੜ੍ਹ ਦੀ ਮਹਾਰੋਸ਼ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਫਰੀਦਕੋਟ ਨੇ ਵੱਡੀ ਗਿਣਤੀ ਵਿੱਚ ਕੀਤੀ ਸ਼ਮੂਲੀਅਤ

ਵੱਡੀ ਗਿਣਤੀ ਵਿੱਚ ਅਧਿਆਪਕ ਸਾਥੀਆਂ ਨੇ ਚੰਡੀਗੜ੍ਹ ਪਹੁੰਚ ਕੇ ਭਰੀ ਹਾਜ਼ਰੀ, 18% ਡੀ.ਏ., ਪੁਰਾਣੀ ਪੈਨਸ਼ਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬੰਦ ਭੱਤੇ ਬਹਾਲ ਕਰਨ ਦੀ ਉੱਠੀ ਬੁਲੰਦ ਆਵਾਜ਼- ਸ਼੍ਰੀ ਧਰਮਿੰਦਰ ਸਿੰਘ, ਮਾਸਟਰ ਕੇਡਰ ਯੂਨੀਅਨ, ਫਰੀਦਕੋਟ ।


ਫਰੀਦਕੋਟ
ਸੁਖਜਿੰਦਰ ਸਹੋਤਾ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਸੰਵਿਧਾਨਕ ਮੰਗਾਂ ਦੀ ਪ੍ਰਾਪਤੀ ਲਈ 7 ਅਗਸਤ 2026 ਨੂੰ ਚੰਡੀਗੜ੍ਹ ਦੇ ਸੈਕਟਰ-39 ਵਿਖੇ ਹੋਈ ਵਿਸ਼ਾਲ ਮਹਾਰੋਸ਼ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ, ਜ਼ਿਲ੍ਹਾ ਫਰੀਦਕੋਟ ਦੀ ਟੀਮ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀ ਏਕਤਾ, ਅਨੁਸ਼ਾਸਨ ਅਤੇ ਸੰਘਰਸ਼ਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮਹਾਂ ਰੋਸ਼ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਫਰੀਦਕੋਟ ਦੇ ਜਿਲ੍ਹਾ ਪ੍ਰਧਾਨ ਸ਼੍ਰੀ ਧਰਮਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਮਾਸਟਰ ਕੇਡਰ ਯੂਨੀਅਨ, ਫਰੀਦਕੋਟ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਸ਼੍ਰੀ ਧਰਮਿੰਦਰ ਸਿੰਘ ਜਿਲ੍ਹਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ, ਫਰੀਦਕੋਟ ਨੇ ਦੱਸਿਆ ਕਿ ਇਸ ਮਹਾਰੋਸ਼ ਰੈਲੀ ਵਿੱਚ ਲਗਭਗ ਡੇਢ ਤੋਂ ਦੋ ਲੱਖ ਦੇ ਕਰੀਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਤੱਕ ਆਪਣੀਆਂ ਮੰਗਾਂ ਦੀ ਬੁਲੰਦ ਆਵਾਜ਼ ਪਹੁੰਚਾਈ। ਵੱਖ-ਵੱਖ ਵਿਭਾਗਾਂ ਦੇ ਕੱਚੇ ਅਤੇ ਪੱਕੇ ਮੁਲਾਜ਼ਮਾਂ ਤੋਂ ਇਲਾਵਾ ਪੈਨਸ਼ਨਰਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਧਰਨੇ ਵਿੱਚ ਮਾਸਟਰ ਕੇਡਰ ਯੂਨੀਅਨ ਫਰੀਦਕੋਟ ਦੀ ਭਰਵੀਂ ਸ਼ਮੂਲੀਅਤ ਹੋਯੀ। ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਧਰਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਸਾਥੀ ਬੱਸ ਅਤੇ ਨਿੱਜੀ ਵਾਹਨਾਂ ਰਾਹੀਂ ਚੰਡੀਗੜ੍ਹ ਪਹੁੰਚੇ ਅਤੇ ਮਹਾਰੋਸ਼ ਰੈਲੀ ਵਿੱਚ ਭਰਵੀਂ ਹਾਜ਼ਰੀ ਲਗਵਾਈ।

ਮਾਸਟਰ ਕੇਡਰ ਯੂਨੀਅਨ, ਪੰਜਾਬ ਦੇ ਮੀਤ ਪ੍ਰਧਾਨ ਸ੍ਰੀ ਜੀਤੇਂਦਰ ਕੁਮਾਰ ਹੰਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ, ਫਰੀਦਕੋਟ ਦੇ ਸਾਥੀਆਂ ਨੇ ਝੰਡਿਆਂ ਨਾਲ ਪੂਰੇ ਅਨੁਸ਼ਾਸਨ, ਏਕਤਾ ਅਤੇ ਜੋਸ਼ ਨਾਲ ਰੈਲੀ ਵਿੱਚ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਮੈਂਬਰਾਂ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਨਾਅਰੇ ਲਗਾ ਕੇ ਸਰਕਾਰ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਮੁਲਾਜ਼ਮ ਵਰਗ ਹੁਣ ਆਪਣੇ ਹੱਕਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਅਤੇ ਇਕਜੁੱਟ ਹੈ।
ਇਸ ਮੌਕੇ 18% ਡੀ.ਏ. ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਸ੍ਰੀ ਜੀਤੇਂਦਰ ਕੁਮਾਰ ਹੰਸ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਹੋਈ ਇਹ ਮਹਾਰੋਸ਼ ਰੈਲੀ ਪੰਜਾਬ ਦੇ ਮੁਲਾਜ਼ਮ ਵਰਗ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ਸਰਕਾਰ ਨੂੰ ਜਗਾਉਣ ਵਾਲਾ ਇੱਕ ਵੱਡਾ ਅਤੇ ਇਤਿਹਾਸਕ ਇਕੱਠ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਸਰਕਾਰ ਤੋਂ 18 ਪ੍ਰਤੀਸ਼ਤ ਡੀ.ਏ. ਤੁਰੰਤ ਜਾਰੀ ਕਰਕੇ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਪਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਬੰਦ ਕੀਤੇ ਗਏ ਪੇਂਡੂ ਭੱਤੇ ਸਮੇਤ ਹੋਰ ਬਣਦੇ ਭੱਤੇ ਮੁੜ ਲਾਗੂ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ।

ਮਾਸਟਰ ਕੇਡਰ ਯੂਨੀਅਨ, ਜਿਲ੍ਹਾ ਜਨਰਲ ਸਕੱਤਰ ਸ੍ਰੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਸਟਰ ਕੇਡਰ ਹਮੇਸ਼ਾ ਹੀ ਹਰ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਾ ਹੈ ਅਤੇ ਅੱਗੇ ਤੋਂ ਹੋਰ ਵੱਡੀ ਟੀਮ ਦੇ ਨਾਲ ਸੰਘਰਸ਼ਾਂ ਵਿੱਚ ਆਵੇਗਾ ਤਾਂ ਜੋ ਅਸੀਂ ਆਪਣੇ ਸਰਕਾਰੀ ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ ਦੀ ਪ੍ਰਾਪਤੀ ਕਰ ਸਕੀਏ।
ਕੋਟਕਪੂਰੇ ਤੋਂ ਮਾਸਟਰ ਕੇਡਰ ਯੂਨੀਅਨ ਫਰੀਦਕੋਟ ਦੇ ਜੁਝਾਰੂ ਸਾਥੀ ਸ਼੍ਰੀ ਗੁਰਨਾਮ ਸਿੰਘ ਕਿਹਾ ਕਿ ਕੱਚੇ ਮੁਲਾਜ਼ਮ ਵੀ ਇਸ ਸੰਘਰਸ਼ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਅਪੀਲ ਕੀਤੀ ਕਿ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਨੌਕਰੀ ਦੀ ਸਥਿਰਤਾ, ਸਨਮਾਨ ਅਤੇ ਬਣਦੇ ਸਾਰੇ ਹੱਕ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾਅ ਰਹੇ ਹਨ, ਉਨ੍ਹਾਂ ਦੇ ਭਵਿੱਖ ਨੂੰ ਅਨਿਸ਼ਚਿਤਤਾ ਵਿੱਚ ਨਹੀਂ ਰੱਖਿਆ ਜਾ ਸਕਦਾ। ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।

ਮਾਸਟਰ ਕੇਡਰ ਯੂਨੀਅਨ ਫਰੀਦਕੋਟ ਦੇ ਜੁਝਾਰੂ ਸਾਥੀ ਸ੍ਰੀ ਜਸਜੀਤ ਸਿੰਘ ਨੇ ਕਿਹਾ ਕਿ ਮਹਾਰੋਸ਼ ਰੈਲੀ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਸਭ ਤੋਂ ਪ੍ਰਮੁੱਖ ਮੁੱਦਿਆਂ ਵਿੱਚੋਂ ਇੱਕ ਰਹੀ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਿਰਫ਼ ਅੱਜ ਦੇ ਮੁਲਾਜ਼ਮ ਦੀ ਮੰਗ ਨਹੀਂ, ਬਲਕਿ ਉਸ ਦੇ ਭਵਿੱਖ ਅਤੇ ਬੁਢਾਪੇ ਦੀ ਸਮਾਜਿਕ ਸੁਰੱਖਿਆ ਨਾਲ ਜੁੜਿਆ ਹੋਇਆ ਅਹਿਮ ਮਸਲਾ ਹੈ।
ਉਨ੍ਹਾਂ ਕਿਹਾ ਕਿ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਵੀ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਭਵਿੱਖ ਦੇ ਹੱਕਾਂ ਲਈ ਇੱਕਜੁੱਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇੱਕ-ਇੱਕ ਮੁਲਾਜ਼ਮ ਆਪਣੇ ਬਣਦੇ ਡੀ.ਏ., ਪੁਰਾਣੀ ਪੈਨਸ਼ਨ ਅਤੇ ਹੋਰ ਹੱਕ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਿਹਾ ਹੈ ਅਤੇ ਹੱਕ ਮਿਲਣ ਤੱਕ ਪਿੱਛੇ ਨਹੀਂ ਹਟੇਗਾ।

ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਮੈਂਬਰ ਸ੍ਰੀ ਰਜਿੰਦਰ ਕੁਮਾਰ ਨੇ ਕਿਹਾ ਕਿ ਮਾਸਟਰ ਕੇਡਰ ਯੂਨੀਅਨ ਆਪਣੇ ਹੱਕਾਂ ਦੀ ਲੜਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਅਤੇ ਸੰਵਿਧਾਨਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਨੂੰ ਪੂਰੀ ਦ੍ਰਿੜਤਾ ਅਤੇ ਸ਼ਕਤੀ ਨਾਲ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਤੋਂ ਮਾਸਟਰ ਕੇਡਰ ਯੂਨੀਅਨ ਦੀਆਂ ਟੀਮਾਂ ਨੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਮਹਾਰੋਸ਼ ਰੈਲੀ ਵਿੱਚ ਭਰਵੀਂ ਹਾਜ਼ਰੀ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਫਰੀਦਕੋਟ ਦੇ ਅਧਿਆਪਕਾਂ ਨੇ ਜਿਸ ਏਕਤਾ ਅਤੇ ਅਨੁਸ਼ਾਸਨ ਨਾਲ ਰੈਲੀ ਵਿੱਚ ਸ਼ਮੂਲੀਅਤ ਕੀਤੀ, ਉਹ ਜਥੇਬੰਦੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ। ਓਹਨਾਂ ਕਿਹਾ ਕਿ ਸਾਰੇ ਮੁਲਾਜਜ਼ ਆਪਣੇ ਹੱਕ ਲੈ ਕੇ ਰਹਿਣਗੇ, ਆਪਣੀਆਂ ਸੰਵਿਧਾਨਕ ਮੰਗਾਂ ਮਨਵਾ ਕੇ ਰਹਿਣਗੇ ।”

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
# 18% ਡੀ.ਏ. ਤੁਰੰਤ ਜਾਰੀ ਕਰਨ।
# ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ।
# ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ।
# ਬੰਦ ਕੀਤਾ ਪੇਂਡੂ ਭੱਤਾ ਅਤੇ ਹੋਰ ਬਣਦੇ ਭੱਤੇ ਮੁੜ ਲਾਗੂ ਕਰਨ।
# ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਅਤੇ ਸੰਵਿਧਾਨਕ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ।

ਅੰਤ ਵਿੱਚ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਜੈਤੋ ਦੇ ਜੁਝਾਰੂ ਸਾਥੀ ਸ਼੍ਰੀ ਅਮੋਲਕ ਸਿੰਘ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਜਾਂ ਸਰਕਾਰ ਦੇ ਵਿਰੁੱਧ ਨਹੀਂ, ਸਗੋਂ ਮੁਲਾਜ਼ਮਾਂ ਦੇ ਹੱਕ, ਸਨਮਾਨ, ਰੁਜ਼ਗਾਰ ਦੀ ਸੁਰੱਖਿਆ ਅਤੇ ਸੁਨਹਿਰੇ ਭਵਿੱਖ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁਲਾਜ਼ਮ ਵਰਗ ਹੁਣ ਆਪਣੀ ਆਵਾਜ਼ ਨੂੰ ਦਬਣ ਨਹੀਂ ਦੇਵੇਗਾ। ਓਹਨਾਂ ਕਿਹਾ ਕਿ “ਜਦੋਂ ਤੱਕ ਹੱਕ ਨਹੀਂ ਮਿਲਦੇ ਉਦੋਂ ਤੱਕ ਸੰਘਰਸ਼ ਨਹੀਂ ਰੁਕੇਗਾ।”

ਅੰਤ ਵਿੱਚ ਮਾਸਟਰ ਕੇਡਰ ਯੂਨੀਅਨ, ਜਿਲ੍ਹਾ ਫਰੀਦਕੋਟ ਦੇ ਜਿਲ੍ਹਾ ਪ੍ਰਧਾਨ ਸ੍ਰੀ ਧਰਮਿੰਦਰ ਸਿੰਘ ਨੇ ਸਾਰੇ ਹੀ ਸਾਥੀਆਂ ਦਾ ਇਸ ਰੈਲੀ ਨੂੰ ਕਾਮਯਾਬ ਬਣਾਉਣ ਦੇ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਸ੍ਰੀ ਧਰਮਿੰਦਰ ਸਿੰਘ, ਸ੍ਰੀ ਜੀਤੇਂਦਰ ਕੁਮਾਰ ਹੰਸ , ਸ੍ਰੀ ਰਜਿੰਦਰ ਸਿੰਘ, ਸ੍ਰੀ ਨਰਿੰਦਰ ਸਿੰਘ, ਸ੍ਰੀ ਅਮੋਲਕ ਸਿੰਘ, ਸ੍ਰੀ ਜਸਜੀਤ ਸਿੰਘ, ਸ਼੍ਰੀ ਨਰਿੰਦਰ ਸਿੰਘ, ਸ਼੍ਰੀ ਰੇਸ਼ਮ ਸਿੰਘ, ਸ਼੍ਰੀ ਇੰਦਰਜੀਤ ਸਿੰਘ, ਸ਼੍ਰੀ ਜਸਦੀਪ ਸਿੰਘ, ਸ਼੍ਰੀ ਸੁਖਜਿੰਦਰ ਸਿੰਘ , ਸ਼੍ਰੀ ਮਨਪ੍ਰੀਤ ਸਿੰਘ, ਸ਼੍ਰੀ ਗੁਰਮੇਲ ਸਿੰਘ, ਸ਼੍ਰੀ ਰਾਮਕ੍ਰਿਸ਼ਨ, ਸ਼੍ਰੀ ਸਤਨਾਮ ਸਿੰਘ, ਸ਼੍ਰੀ ਹਰਮਨਦੀਪ ਸਿੰਘ, ਸ਼੍ਰੀ ਜਸਵੰਤ ਸਿੰਘ, ਸ਼੍ਰੀ ਰਣਜੀਤ ਸਿੰਘ, ਸ਼੍ਰੀ ਰਵਿੰਦਰ ਕੁਮਾਰ, ਸ਼੍ਰੀ ਭਲਵਿੰਦਰ ਸਿੰਘ ਸ਼੍ਰੀ ਹਰਵਿੰਦਰ ਸਿੰਘ, ਸ੍ਰੀ ਗੁਲਾਬ ਸਿੰਘ , ਸ੍ਰੀ ਲਖਵਿੰਦਰ ਸਿੰਘ, ਸ੍ਰੀ ਪਰਮਿੰਦਰ ਸਿੰਘ , ਸ਼੍ਰੀ ਗੁਰਚਰਨ ਸਿੰਘ ਜੀ , ਸ਼੍ਰੀ ਕੁਲਵਿੰਦਰ ਸਿੰਘ , ਸ਼੍ਰੀ ਉਦੇਸ਼ ਕੁਮਾਰ, ਸ਼੍ਰੀ ਰਾਜਕੁਮਾਰ ਟੋਨੀ, ਸ਼੍ਰੀ ਰਣਜੀਤ ਸਿੰਘ, ਸ਼੍ਰੀ ਹਰਵਿੰਦਰ ਸਿੰਘ , ਸ਼੍ਰੀ ਸਤਨਾਮ ਸਿੰਘ, ਸ਼੍ਰੀ ਕੁਲਵੰਤ ਸਿੰਘ
, ਸ਼੍ਰੀ ਰੇਸ਼ਮ ਸਿੰਘ , ਸ਼੍ਰੀ ਗੁਰਨਾਮ ਸਿੰਘ, ਸ਼੍ਰੀ ਪੁਨੀਤ ਕੁਮਾਰ, ਸ਼੍ਰੀ ਅਮਨਦੀਪ ਸਿੰਘ, ਸ਼੍ਰੀ ਗਗਨਦੀਪ ਸਿੰਘ, ਸ਼੍ਰੀ ਜਸਪਾਲ ਸਿੰਘ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਜੋਗਿੰਦਰ ਪਾਲ, ਸ੍ਰੀ ਇੰਦਰਜੀਤ ਸਿੰਘ, ਸ਼੍ਰੀ ਪਵਨ ਕੁਮਾਰ, ਸ਼੍ਰੀ ਜਸਵੰਤ ਸਿੰਘ, ਸ਼੍ਰੀ ਅਮੋਲਕ ਸਿੰਘ, ਸ੍ਰੀ ਅਨਿਲ ਕੁਮਾਰ, ਸ੍ਰੀ ਸਤਨਾਮ ਸਿੰਘ, ਸ੍ਰੀ ਗੁਰਮਿੰਦਰ ਸਿੰਘ, ਸ਼੍ਰੀ ਪਰਮਪ੍ਰੀਤ ਸਿੰਘ, ਸ਼੍ਰੀ ਹਰਮੰਦਰ ਸਿੰਘ, ਸ੍ਰੀ ਭੁਪਿੰਦਰ ਸਿੰਘ, ਸ੍ਰੀ ਗੁਰਿੰਦਰ ਸਿੰਘ, ਸ੍ਰੀ ਚਰਨਜੀਤ ਸਿੰਘ, ਸ੍ਰੀ ਅਮਰਦੀਪ ਸ਼ਰਮਾ, ਸ਼੍ਰੀ ਮਨਜੀਤ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਹਰਜੀਤ ਸਿੰਘ, ਸ੍ਰੀ ਰਾਮ ਕ੍ਰਿਸ਼ਨ, ਸ਼੍ਰੀ ਵੀਰ ਬਹਾਦਰ, ਸ਼੍ਰੀ ਸਿਕੰਦਰ ਸਿੰਘ, ਸ੍ਰੀ ਗੁਰਵਿੰਦਰ ਸਿੰਘ, ਸ੍ਰੀ ਸਤਨਾਮ ਸਿੰਘ, ਸ੍ਰੀ ਅਮਰਦੀਪ ਸ਼ਰਮਾ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਅਮਨਦੀਪ ਸਿੰਘ, ਸ੍ਰੀ ਹਰਜੀਤ ਸਿੰਘ, ਸ੍ਰੀ ਅਮਨ ਸ਼ਰਮਾ, ਰਣਜੀਤ ਸਿੰਘ, ਰਵਿੰਦਰ ਕੁਮਾਰ, ਭਲਵਿੰਦਰ ਸਿੰਘ ਹਰਵਿੰਦਰ ਸਿੰਘ, ਸ਼੍ਰੀ ਨਿਰਮਲ ਸਿੰਘ, ਸ਼੍ਰੀ ਅਮਨ ਸਿੰਘ , ਸ਼੍ਰੀ ਅਮੋਲਕ ਸਿੰਘ, ਸ਼੍ਰੀ ਰਾਮ ਕਿਸ਼ਨ , ਸ਼੍ਰੀ ਗੁਰਮੁਖ ਸਿੰਘ, ਸ਼੍ਰੀ ਗੁਰਵਿੰਦਰ ਸਿੰਘ, ਸ੍ਰੀ ਸਤਨਾਮ ਸਿੰਘ, ਸ੍ਰੀ ਅਮਰਦੀਪ ਸ਼ਰਮਾ, ਸ਼੍ਰੀ ਮਨਪ੍ਰੀਤ ਸਿੰਘ, ਸ੍ਰੀ ਅਮਨਦੀਪ ਸਿੰਘ, ਸ਼੍ਰੀ ਹਰਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਹੋਰ ਅਧਿਆਪਕ ਸਾਥੀ ਹਾਜ਼ਰ ਸਨ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *