ਮੁਹਾਲੀ ’ਚ ਮਾਹੌਲ ਗਰਮਾਇਆ, ਰਾਜ ਭਵਨ ਘਿਰਾਓ ਤੋਂ ਪਹਿਲਾਂ ਮਾਨ ਤੇ ਮੰਡ ਪੁਲਿਸ ਦੀ ਹਿਰਾਸਤ ’ਚ

ਮੁਹਾਲੀ ’ਚ ਮਾਹੌਲ ਗਰਮਾਇਆ, ਰਾਜ ਭਵਨ ਘਿਰਾਓ ਤੋਂ ਪਹਿਲਾਂ ਮਾਨ ਤੇ ਮੰਡ ਪੁਲਿਸ ਦੀ ਹਿਰਾਸਤ ’ਚ

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਆਗੂ ਭੇਸ ਬਦਲ ਕੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਮੁਹਾਲੀ

ਬਿਊਰੋ ਰਿਪੋਰਟ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ ਰੋਸ ਮਾਰਚ ਤੋਂ ਪਹਿਲਾਂ ਮੁਹਾਲੀ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਅਤੇ ਪਰਮਜੀਤ ਸਿੰਘ ਮੰਡ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਆਗੂ ਭੇਸ ਬਦਲ ਕੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਉਧਰ, ਮੁਹਾਲੀ ਦੇ ਵਾਈਪੀਐਸ ਚੌਕ ਨੇੜੇ ਸਥਿਤ ਪੱਕੇ ਮੋਰਚੇ ’ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘਾਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਮੋਰਚੇ ਵਾਲੀ ਥਾਂ ’ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਚੁੱਕੇ ਹਨ।

ਕੌਮੀ ਇਨਸਾਫ਼ ਮੋਰਚੇ ਵੱਲੋਂ ਇਸ ਇਕੱਠ ਤੋਂ ਬਾਅਦ ਵੱਡੇ ਕਾਫਲੇ ਦੇ ਰੂਪ ਵਿੱਚ ਚੰਡੀਗੜ੍ਹ ਵੱਲ ਕੂਚ ਕਰਨ ਅਤੇ ਰਾਜਪਾਲ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਹੋਣ ਵਾਲੇ ਇਸ ਰੋਸ ਮਾਰਚ ਦੇ ਮੱਦੇਨਜ਼ਰ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *