Dibrugarh Jail ‘ਚ ਹੀ ਰਹੇਗਾ MP ਅੰਮ੍ਰਿਤਪਾਲ ਸਿੰਘ, ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੀਆਂ ਸੁਣਵਾਈਆਂ
ਸਰਕਾਰ ਪੱਖੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਐਨਐਸਏ ਅਧੀਨ ਉਨ੍ਹਾਂ ਦੀ ਨਜ਼ਰਬੰਦੀ 22 ਅਪ੍ਰੈਲ ਨੂੰ ਸਮਾਪਤ ਹੋ ਰਹੀ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅੰਤਰਿਮ ਇਜਾਜ਼ਤ ਦੇ ਦਿੱਤੀ ਹੈ, ਜਿਸ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ।
ਸੁਣਵਾਈ ਦੌਰਾਨ ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੀ ਡਿਵੀਜ਼ਨ ਬੈਂਚ ਨੇ ਹੁਕਮ ਦਿੱਤਾ ਕਿ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਹੇਠ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਸਰਕਾਰ ਪੱਖੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਐਨਐਸਏ ਅਧੀਨ ਉਨ੍ਹਾਂ ਦੀ ਨਜ਼ਰਬੰਦੀ 22 ਅਪ੍ਰੈਲ ਨੂੰ ਸਮਾਪਤ ਹੋ ਰਹੀ ਹੈ।
ਖੁਫੀਆ ਏਜੰਸੀਆਂ ਦੀ ਜਾਣਕਾਰੀ ਦਾ ਹਵਾਲਾ ਦਿੰਦਿਆਂ ਸਰਕਾਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਂਦਾ ਗਿਆ ਤਾਂ ਕਾਨੂੰਨ-ਵਿਵਸਥਾ ਲਈ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਅਜਨਾਲਾ ਘਟਨਾ ਨਾਲ ਜੁੜੀਆਂ ਵੱਖ-ਵੱਖ ਐਫਆਈਆਰਜ਼ ਦੇ ਮੱਦੇਨਜ਼ਰ ਉਸ ਦੀ ਨਜ਼ਰਬੰਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਜਾਰੀ ਰੱਖਣ ਦੀ ਮੰਗ ਕੀਤੀ ਗਈ।
ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਹਾਲਾਤਾਂ ਵਿੱਚ ਮੁਲਜ਼ਮਾਂ ਲਈ ਜ਼ਮਾਨਤ ਲੈਣਾ ਅਤੇ ਕਾਨੂੰਨੀ ਹੱਕ ਪ੍ਰਾਪਤ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਹੋਰ 11 ਮਾਮਲਿਆਂ ਵਿੱਚ ਵੀ ਦੋਸ਼ੀ ਹੈ, ਇਸ ਲਈ ਸਾਰੇ ਕੇਸਾਂ ਵਿੱਚ ਇਕੱਠੇ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਬੇਲੋੜੀ ਦੇਰੀ ਤੋਂ ਬਚਣ ਲਈ ਸਮਾਨਾਂਤਰ ਸੁਣਵਾਈਆਂ ਹੋਣੀਆਂ ਚਾਹੀਦੀਆਂ ਹਨ।

The betpawanglogin process was quick and painless, can’t complain. The site doesn’t look half bad either. Just getting started, but so far, so good. betpawanglogin