Fake Milk Video ‘ਤੇ ਵਧਿਆ ਵਿਵਾਦ: MP ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਦੋਧੀ ਯੂਨੀਅਨ ਦੀ ਸ਼ਿਕਾਇਤ

Fake Milk Video ‘ਤੇ ਵਧਿਆ ਵਿਵਾਦ: MP ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਦੋਧੀ ਯੂਨੀਅਨ ਦੀ ਸ਼ਿਕਾਇਤ

ਵੀਡੀਓ ਵਾਇਰਲ ਹੋਣ ਤੋਂ ਬਾਅਦ ਦੁੱਧ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਵਿੱਚ ਨਾਰਾਜ਼ਗੀ ਵਧ ਗਈ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ MP ਚਰਨਜੀਤ ਸਿੰਘ ਚੰਨੀ ਵੱਲੋਂ ਹਾਲ ਹੀ ਵਿੱਚ ਸਾਂਝੀ ਕੀਤੀ ਇੱਕ ਵੀਡੀਓ ਹੁਣ ਵੱਡੇ ਵਿਵਾਦ ਦਾ ਕਾਰਨ ਬਣ ਗਈ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਨਕਲੀ ਦੁੱਧ ਤਿਆਰ ਕੀਤਾ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਦੁੱਧ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਵਿੱਚ ਨਾਰਾਜ਼ਗੀ ਵਧ ਗਈ ਹੈ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਡੇਅਰੀ ਯੂਨੀਅਨ ਏਕਤਾ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਦੋਧੀ ਐਸਐਸਪੀ ਬਠਿੰਡਾ ਕੋਲ ਪਹੁੰਚੇ ਅਤੇ ਚੰਨੀ ਖ਼ਿਲਾਫ਼ ਅਧਿਕਾਰਕ ਸ਼ਿਕਾਇਤ ਦਰਜ ਕਰਵਾਈ।

ਦੋਧੀ ਯੂਨੀਅਨ ਦਾ ਮਤਲਬ ਤੇ ਚਿੰਤਾ

ਮੀਡੀਆ ਨਾਲ ਗੱਲਬਾਤ ਦੌਰਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਚੰਨੀ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਯੂਰੀਆ ਨਾਲ ਦੁੱਧ ਬਣਾਉਣ ਦੀ ਗੱਲ ਕਰਨਾ ਨਾ ਸਿਰਫ਼ ਗਲਤ ਹੈ, ਸਗੋਂ ਇਸ ਨਾਲ ਲੋਕਾਂ ਦੇ ਮਨ ਵਿੱਚ ਸ਼ੱਕ ਪੈਦਾ ਹੋ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਹੁਣ ਗਾਹਕ ਵੱਲੋਂ ਲਗਾਤਾਰ ਸਵਾਲ ਕੀਤੇ ਜਾ ਰਹੇ ਹਨ ਕਿ ਕਿਤੇ ਉਹਨਾਂ ਵੱਲੋਂ ਸਪਲਾਈ ਕੀਤਾ ਜਾ ਰਿਹਾ ਦੁੱਧ ਨਕਲੀ ਤਾਂ ਨਹੀਂ। ਇਸ ਨਾਲ ਸੱਚੇ ਤੇ ਇਮਾਨਦਾਰ ਕਾਰੋਬਾਰੀਆਂ ਨੂੰ ਨੁਕਸਾਨ ਪਹੁੰਚ ਰਿਹਾ ਹੈ।

ਅਫਵਾਹਾਂ ਫੈਲਣ ਦਾ ਡਰ, ਕਾਰਵਾਈ ਦੀ ਮੰਗ

ਯੂਨੀਅਨ ਦੇ ਅਨੁਸਾਰ, ਜੇਕਰ ਇਸ ਤਰ੍ਹਾਂ ਦੀਆਂ ਗੱਲਾਂ ਨੂੰ ਸੱਚ ਮੰਨਿਆ ਗਿਆ ਤਾਂ ਕੁਝ ਲੋਕ ਇਸਨੂੰ ਅਜ਼ਮਾਉਣ ਦੀ ਕੋਸ਼ਿਸ਼ ਵੀ ਕਰ ਸਕਦੇ ਹਨ, ਜੋ ਕਿ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਇਸ ਨਾਲ ਸਮਾਜ ਵਿੱਚ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣ ਸਕਦਾ ਹੈ।

ਇਸ ਸਥਿਤੀ ਨੂੰ ਦੇਖਦੇ ਹੋਏ ਦੋਧੀ ਯੂਨੀਅਨ ਨੇ ਮੰਗ ਕੀਤੀ ਹੈ ਕਿ ਚੰਨੀ ਵੱਲੋਂ ਵਾਇਰਲ ਕੀਤੀ ਗਈ ਵੀਡੀਓ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਵਿੱਚ ਫੈਲ ਰਹੀਆਂ ਗਲਤ ਫਹਿਮੀਆਂ ਅਤੇ ਡਰ ਨੂੰ ਦੂਰ ਕੀਤਾ ਜਾ ਸਕੇ।

Leave a Reply

Your email address will not be published. Required fields are marked *