SGPC ‘ਤੇ ਗਿਆਨੀ ਰਘਬੀਰ ਸਿੰਘ ਦੇ ਗੰਭੀਰ ਦੋਸ਼, ਨਿੱਜੀ ਸਮਾਨ ਦੀ ਤਲਾਸ਼ੀ ‘ਤੇ ਸਵਾਲ

SGPC ‘ਤੇ ਗਿਆਨੀ ਰਘਬੀਰ ਸਿੰਘ ਦੇ ਗੰਭੀਰ ਦੋਸ਼, ਨਿੱਜੀ ਸਮਾਨ ਦੀ ਤਲਾਸ਼ੀ ‘ਤੇ ਸਵਾਲ

ਇਸ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਿਸੇ ਦੇ ਨਿੱਜੀ ਸਮਾਨ ਦੀ ਤਲਾਸ਼ੀ ਲੈਣਾ ਗਲਤ ਹੈ ਅਤੇ ਇਹ ਕਬੂਲਯੋਗ ਨਹੀਂ। ਉਨ੍ਹਾਂ ਨੇ ਇਸ ਮਾਮਲੇ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਨਾਲ ਅਨਿਆਇ ਹੈ।

ਸ੍ਰੀ ਅਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਹੈ ਕਿ ਕਮੇਟੀ ਦੇ ਕਰਮਚਾਰੀ ਉਨ੍ਹਾਂ ਦੇ ਘਰ ਦੇ ਨਿੱਜੀ ਸਮਾਨ ਦੀ ਤਲਾਸ਼ੀ ਕਰ ਰਹੇ ਹਨ। ਉਨ੍ਹਾਂ ਦੇ ਅਨੁਸਾਰ, ਜਦੋਂ ਉਨ੍ਹਾਂ ਦਾ ਘਰੇਲੂ ਸਮਾਨ ਸ਼ਿਫਟ ਕੀਤਾ ਜਾ ਰਿਹਾ ਸੀ, ਉਸ ਸਮੇਂ SGPC ਮੁਲਾਜ਼ਮਾਂ ਵੱਲੋਂ ਸਮਾਨ ਦੀ ਜਾਂਚ ਕੀਤੀ ਗਈ।

ਇਸ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਿਸੇ ਦੇ ਨਿੱਜੀ ਸਮਾਨ ਦੀ ਤਲਾਸ਼ੀ ਲੈਣਾ ਗਲਤ ਹੈ ਅਤੇ ਇਹ ਕਬੂਲਯੋਗ ਨਹੀਂ। ਉਨ੍ਹਾਂ ਨੇ ਇਸ ਮਾਮਲੇ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਨਾਲ ਅਨਿਆਇ ਹੈ।

ਉਨ੍ਹਾਂ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ SGPC ਵੱਲੋਂ ਉਨ੍ਹਾਂ ਨੂੰ ਘਰ ਖਾਲੀ ਕਰਨ ਲਈ ਕਿਹਾ ਗਿਆ ਹੈ। ਇਸ ਪ੍ਰਕਿਰਿਆ ਦੌਰਾਨ, ਉਨ੍ਹਾਂ ਦੇ ਮੁਤਾਬਕ, ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਕੀਤਾ ਜਾ ਰਿਹਾ ਹੈ।

ਗਿਆਨੀ ਜੀ ਨੇ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਆਪਣੇ ਹੀ ਸਮਾਨ ਨੂੰ ਘਰ ਤੋਂ ਬਾਹਰ ਲਿਜਾਣ ਲਈ ਗੇਟ ਪਾਸ ਲੈਣ ਲਈ ਕਿਹਾ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੀ ਨਜ਼ਰ ਵਿੱਚ ਬੇਇੱਜ਼ਤੀ ਵਾਲੀ ਗੱਲ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਨਿਆਂ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *