SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ, ਬੋਲੇ- ਕਾਨੂੰਨ ਦਾ ਸਤਿਕਾਰ ਹਮੇਸ਼ਾ ਕੀਤਾ ਹੈ

SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ, ਬੋਲੇ- ਕਾਨੂੰਨ ਦਾ ਸਤਿਕਾਰ ਹਮੇਸ਼ਾ ਕੀਤਾ ਹੈ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਾਨੂੰਨ ਦਾ ਸਤਿਕਾਰ ਕਰਦੇ ਆਏ ਹਨ ਅਤੇ ਪਹਿਲਾਂ ਵੀ ਜਾਂਚ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਦੇ ਰਹੇ ਹਨ।

ਚੰਡੀਗੜ੍ਹ

ਬਿਊਰੋ ਰਿਪੋਰਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਆਪਣੇ ਸਾਥੀ ਆਗੂਆਂ ਨਾਲ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣ ਲਈ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਾਨੂੰਨ ਦਾ ਸਤਿਕਾਰ ਕਰਦੇ ਆਏ ਹਨ ਅਤੇ ਪਹਿਲਾਂ ਵੀ ਜਾਂਚ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਦੇ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਮੌਜੂਦਾ ਸਰਕਾਰ ਦੇ ਆਗੂਆਂ ਨੂੰ ਵੀ ਜਵਾਬ ਦੇਣਾ ਪੈ ਸਕਦਾ ਹੈ।

SIT ਅੱਗੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਪਾਰਟੀ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੇ ਸੰਮਨਾਂ ਤੋਂ ਡਰਨ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕੀਤਾ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਰਦੀ ਰਹੇਗੀ।

ਕਲੇਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਧਿਆਨ ਸੂਬੇ ਦੇ ਅਸਲ ਮੁੱਦਿਆਂ ‘ਤੇ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਕਾਨੂੰਨ-ਵਿਵਸਥਾ ਦੀ ਸਥਿਤੀ, ਨਸ਼ਿਆਂ ਦੇ ਵਧਦੇ ਪ੍ਰਭਾਵ, ਕਿਸਾਨਾਂ ਦੀਆਂ ਸਮੱਸਿਆਵਾਂ, ਸਿਰ ਚੜ੍ਹਦੇ ਕਰਜ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ‘ਤੇ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਸਿਆਸੀ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਪਹਿਲਾਂ ਵੀ ਡਟਿਆ ਰਿਹਾ ਹੈ, ਅੱਜ ਵੀ ਉਸੇ ਦ੍ਰਿੜਤਾ ਨਾਲ ਖੜ੍ਹਾ ਹੈ ਅਤੇ ਅੱਗੇ ਵੀ ਆਪਣੀ ਲੜਾਈ ਜਾਰੀ ਰੱਖੇਗਾ।

ਇਸ ਮੌਕੇ ਸੁਖਬੀਰ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪਰਮਜੀਤ ਸਿੰਘ ਸਰਨਾ, ਮਹੇਸ਼ ਇੰਦਰ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਐਨ. ਕੇ. ਸ਼ਰਮਾ ਅਤੇ ਹੋਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *